ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ , ਇਸ ਵਾਰ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ

By  Shanker Badra March 19th 2019 01:29 PM -- Updated: March 19th 2019 02:47 PM

ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ, ਇਸ ਵਾਰ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ:ਸ੍ਰੀ ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਅੱਜ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪਹਿਲੇ ਦਿਨ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਸਿੰਘ ਸਾਹਿਬ ਜਥੇ. ਗਿਆਨੀ ਰਘੁਬੀਰ ਸਿੰਘ ਨੇ ਅਰਦਾਸ ਕਰਨ ਉਪਰੰਤ ਕੀਤੀ ਹੈ। ਇਸ ਤੋਂ ਬਾਅਦ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਮਹੱਲੇ ਵਾਲੇ ਦਿਨ ਪੈਣਗੇ। ਉਸ ਦਿਨ ਖਾਲਸਾਈ ਰਵਾਇਤਾਂ ਮੁਤਾਬਕ ਮਹੱਲਾ ਕੱਢਿਆ ਜਾਵੇਗਾ।

Sri Anandpur Sahib Three days Hola Mohalla Getting Started ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ , ਇਸ ਵਾਰ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਰਿਹਾਇਸ਼, ਲੰਗਰ, ਬਿਜਲੀ-ਪਾਣੀ, ਗੱਠੜੀ ਘਰ, ਜੌੜਾ ਘਰ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

Sri Anandpur Sahib Three days Hola Mohalla Getting Started ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ , ਇਸ ਵਾਰ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ

ਦੱਸ ਦੇਈਏ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ ਮਹੱਲਾ ਮੌਕੇ ਹਰ ਸਾਲ ਸਿਆਸੀ ਕਾਨਫਰੰਸਾਂ ਹੁੰਦੀਆਂ ਸਨ ਪਰ ਇਸ ਵਾਰ ਨਹੀਂ ਹੋਣਗੀਆਂ ਕਿਉਂਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਾ ਹੋਣ ਕਰ ਕੇ ਸਿਆਸੀ ਕਾਨਫਰੰਸਾਂ ਨਹੀਂ ਹੋਣਗੀਆਂ।

Sri Anandpur Sahib Three days Hola Mohalla Getting Started ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨਾਂ ਹੋਲਾ ਮਹੱਲਾ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਹੋਇਆ ਸ਼ੁਰੂ , ਇਸ ਵਾਰ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ

ਜ਼ਿਕਰਯੋਗ ਹੈ ਕਿ ਕੀਰਤਪੁਰ ਸਾਹਿਬ ਵਿਖੇ 16 ਮਾਰਚ ਤੋਂ ਸ਼ੁਰੂ ਹੋਏ ਹੋਲਾ ਮਹੱਲਾ ਦੀ ਸਮਾਪਤੀ ਹੋ ਚੁੱਕੀ ਹੈ। ਜਦੋਂ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਹੋਲਾ ਮਹੱਲਾ ਆਰੰਭ ਹੋਇਆ ਹੈ। ਹੋਲਾ ਮਹੱਲਾ 'ਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ 'ਚ ਨੌਜਵਾਨ ਮੋਟਰਸਾਈਕਲਾਂ, ਟਰਾਲੀਆਂ, ਕਾਰਾਂ, ਬੱਸਾਂ, ਟਰੱਕਾਂ 'ਤੇ ਪੁੱਜ ਰਹੇ ਹਨ।

-PTCNews

Related Post