ਸ਼੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

By  Shanker Badra August 29th 2018 11:26 AM -- Updated: August 29th 2018 11:54 AM

ਸ਼੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ:ਸ਼੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ।ਜਦੋਂ ਇਸ ਘਟਨਾ ਬਾਰੇ ਪਿੰਡ ਦੀ ਇੱਕ ਮਹਿਲਾ ਨੂੰ ਪਤਾ ਲੱਗਾ ਤਾਂ ਉਸ ਨੇ ਬਿਖਰੇ ਅੰਗ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੂੰ ਦਿੱਤੇ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਗੁਟਕਾ ਸਾਹਿਬ ਦੇ 85 ਅੰਗਾਂ ਦੀ ਬੇਅਦਬੀ ਹੋਈ ਹੈ।ਇਸ ਘਟਨਾ ਦੇ ਨਾਲ ਇਲਾਕੇ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ।ਪਿੰਡ ਦੇ ਲੋਕਾਂ ਨੇ ਇਸ ਘਟਨਾ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ। -PTCNews

Related Post