ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ 3 ਲੜਕੀਆਂ ਨੇ ਵੀਡੀਓ ਬਣਾਉਣ ਮਗਰੋਂ TikTok 'ਤੇ ਚਾੜੀ , SGPC ਨੇ ਦੱਸਿਆ ਮੰਦਭਾਗਾ

By  Shanker Badra April 4th 2019 05:23 PM -- Updated: April 4th 2019 05:59 PM

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ 'ਚ 3 ਲੜਕੀਆਂ ਨੇ ਵੀਡੀਓ ਬਣਾਉਣ ਮਗਰੋਂ TikTok 'ਤੇ ਚਾੜੀ , SGPC ਨੇ ਦੱਸਿਆ ਮੰਦਭਾਗਾ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਤਿੰਨ ਲੜਕੀਆਂ ਵੱਲੋਂ ਵੀਡੀਓ ਬਣਾਉਣ ਮਗਰੋਂ ਟਿਕਟੋਕ ਦੁਆਰਾ ਗਾਣੇ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਠੀਕ ਨਹੀਂ ਹੈ ਅਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਇਥੋਂ ਦੀ ਪਾਵਨ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕੀਤਾ ਹੈ।

Sri Darbar Sahib Parikrama Three girls video creating After TikTok Upload
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ 'ਚ 3 ਲੜਕੀਆਂ ਨੇ ਵੀਡੀਓ ਬਣਾਉਣ ਮਗਰੋਂ TikTok 'ਤੇ ਚਾੜੀ , SGPC ਨੇ ਦੱਸਿਆ ਮੰਦਭਾਗਾ

ਉਨ੍ਹਾਂ ਆਖਿਆ ਕਿ ਅੱਜਕੱਲ੍ਹ ਇੰਟਰਨੈੱਟ ਦੇ ਮਾਧਿਅਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਕੁਝ ਲੋਕ ਪਰਿਕਰਮਾ ਵਿਚ ਚੱਲਦਿਆਂ ਚੱਲਦਿਆਂ ਮਰਯਾਦਾ ਨੂੰ ਅੱਖੋਂ ਉਹਲੇ ਕਰਦਿਆਂ ਗਾਣੇ ਐਡਿਟ ਕਰਕੇ ਵਿਵਾਦਤ ਵੀਡੀਓ ਸੋਸ਼ਲ ਮੀਡੀਆ ’ਤੇ ਫੈਲਾਅ ਦਿੰਦੇ ਹਨ, ਜਿਸ ਨਾਲ ਸੰਗਤ ਦੀ ਧਾਰਮਿਕ ਭਾਵਨਾ ਨੂੰ ਠੇਸ ਪੁੱਜਦੀ ਹੈ।

Sri Darbar Sahib Parikrama Three girls video creating After TikTok Upload
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ 'ਚ 3 ਲੜਕੀਆਂ ਨੇ ਵੀਡੀਓ ਬਣਾਉਣ ਮਗਰੋਂ TikTok 'ਤੇ ਚਾੜੀ , SGPC ਨੇ ਦੱਸਿਆ ਮੰਦਭਾਗਾ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਆਪਣੇ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹਾ ਕਰਨ ਵਾਲੇ ਲੋਕਾਂ ’ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਦੀਨਪੁਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਪਾਵਨ ਅਧਿਆਤਮਕ ਅਸਥਾਨ ਹਨ ਅਤੇ ਇਸ ਦੀ ਮਾਣ ਮਰਯਾਦਾ ਨੂੰ ਧਿਆਨ ਵਿਚ ਰੱਖਿਆ ਜਾਵੇ।ਦੀਨਪੁਰ ਨੇ ਇਹ ਅਪੀਲ ਵੀ ਕੀਤੀ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਹੱਤਤਾ ਨੂੰ ਵੇਖਦਿਆਂ ਇਥੇ ਬਣਾਈ ਕਿਸੇ ਵੀ ਤਰ੍ਹਾਂ ਦੀ ਵਿਵਾਦਤ ਵੀਡੀਓ ਨੂੰ ਅੱਗੇ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।

-PTCNews

Related Post