ਅੰਮ੍ਰਿਤਸਰ :ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬ-ਕਮੇਟੀ ਗਠਤ 

By  Shanker Badra January 22nd 2020 02:34 PM -- Updated: January 22nd 2020 02:38 PM

ਅੰਮ੍ਰਿਤਸਰ :ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬ-ਕਮੇਟੀ ਗਠਤ :ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। [caption id="attachment_382159" align="aligncenter" width="300"]Sri Darbar Sahib Routes Statues Case Sri Akal Takhat Sahib Sub-Committee ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ[/caption] ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ  ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ। [caption id="attachment_382161" align="aligncenter" width="300"]Sri Darbar Sahib Routes Statues Case Sri Akal Takhat Sahib Sub-Committee ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ[/caption] ਸਬ-ਕਮੇਟੀ ਦੇ ਕੁਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ। -PTCNews

Related Post