ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਭਾਈ ਲੌਂਗੋਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

By  Jashan A December 16th 2019 08:32 PM -- Updated: December 16th 2019 08:42 PM

ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਭਾਈ ਲੌਂਗੋਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ,ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਉਹਨਾਂ ਕਿਹਾ ਕਿ ਲੱਖਾਂ ਦੀ ਗਿਣਤੀ 'ਚ ਆਉਣ ਵਾਲੀ ਸੰਗਤ ਲਈ ਵਹੀਕਲਾਂ ਲਈ ਪਾਰਕਿੰਗ ਦਾ ਉਚਿਤ ਪ੍ਰਬੰਧ ਕੀਤਾ ਜਾਵੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਵਿਚ ਵਿਸ਼ੇਸ਼ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ: ਫਤਿਹਗੜ੍ਹ ਸਾਹਿਬ: "ਪੁਲਿਸ ਸ਼ਹੀਦੀ ਦਿਵਸ" ਮੌਕੇ ਪੁਲਿਸ ਵਿਭਾਗ ਵੱਲੋਂ ਮੈਰਾਥਨ ਦੌੜ ਆਯੋਜਿਤ, ਪੁਲਿਸ ਜਵਾਨਾਂ ਤੇ ਸਕੂਲੀ ਬੱਚਿਆਂ ਨੇ ਲਿਆ ਭਾਗ

ਉਹਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੀਸਗੰਜ਼ ਸਾਹਿਬ ਤੱਕ ਸੜਕ ਵਿਚਾਲੇ ਲਗਾਏ ਗਏ ਡਵਾਈਡਰ ਨੂੰ ਹਟਾਇਆ ਜਾਵੇ।ਅੱਗੇ ਉਹਨਾਂ ਸ਼ਹੀਦੀ ਜੋੜ ਮੇਲ ਦੌਰਾਨ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ 'ਚ ਸਾਦੇ ਲੰਗਰ ਵਰਤਾਏ ਜਾਣ ਦੀ ਵੀ ਅਪੀਲ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ 'ਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਸਮੇਤ ਵੱਖ ਵੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

-PTC News

Related Post