ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

By  Jashan A January 12th 2019 05:37 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ’ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ।

captain amrinder singh ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ ਵਿਚ ਪੂਰੀ ਤਰਾਂ ਪ੍ਰਸੰਗਿਕ ਹੈ।

captain amrinder singh ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਉਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਿਸ ਦੀ ਖਾਤਰ ਗੁਰੂ ਸਾਹਿਬ ਨੇ ਆਪਣਾ ਸਰਬੰਸ ਤੱਕ ਵਾਰ ਦਿੱਤਾ।

-PTC News

Related Post