ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲ

By  Joshi November 6th 2017 03:41 PM -- Updated: November 7th 2017 08:00 AM

ਅੱਜ ਹੋਈ ਅੰਤ੍ਰਿਗ ਕਮੇਟੀ ਨੇ ਪ੍ਰੋ ਕਿਰਪਾਲ ਸਿੰਘ ਬਡੂੰਗਰ ਵਲੋਂ ਕੀਤੇ ਗਏ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਹੀ ਇਹ ਮੰਗ ਕੀਤੀ ਗਈ ਹੈ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾਵੇ।

ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲਦਰਅਸਲ, ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਵੀ ਉਨ੍ਹਾਂ ਦਿਨਾਂ ਵਿਚ ਹੀ ਹੈ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਵੀ, ਜਿਸ ਕਾਰਨ ਇਹ ਬੇਨਤੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਛੋਟੇ ਸਾਹਿਬਜਾਦਿਆਂ ਨੂੰ ਬਾਲੜੀ ਉਮਰ 'ਚ ਨੀਹਾਂ 'ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਸਮੁੱਚੀ ਕੌਮ ਲਈ ਇਹ ਸਮਾਂ ਬਹੁਤ ਵੈਰਾਗਮਈ ਹੁੰਦਾ ਹੈ। ਮੁਗਲਾਂ ਦੇ ਜ਼ੁਲਮਾਂ ਦੇ ਅੱਗੇ ਝੁਕਣ ਦੀ ਬਜਾਏ ਛੋਟੇ ਸਾਹਿਬਜਾਦਿਆਂ ਨੇ ਅਣਖ ਅਤੇ ਕੌਮ ਦੀ ਭਲਾਈ ਖਾਤਿਰ ਹੱਸ ਕੇ ਸ਼ਹੀਦੀਆਂ ਪਾਈਆਂ ਸਨ, ਜਿਸ ਨੂੰ ਕੌਮ ਕਦੇ ਵੀ ਨਹੀਂ ਭੁਲਾ ਸਕਦੀ।

ਇਸ ਕਾਰਨ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਹ ਅਪੀਲ ਕੀਤੀ ਗਈ ਹੈ ਕਿ ਦਸਵੇਂ ਪਾਤਸ਼ਾਹ ਸਾਹਿਬ ਦਾ ਪ੍ਰਕਾਸ਼ ਪੁਰਬ ੫ ਜਨਵਰੀ ਨੂੰ ਮਨਾਉਣ ਦੀ ਇਜਾਜ਼ਤ ਦਿੱਤੀ ਜਾਵੇ।

—PTC News

Related Post