ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ,ਦੇਖੋ ਤਸਵੀਰਾਂ

By  Shanker Badra September 10th 2018 07:44 PM -- Updated: September 10th 2018 07:48 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ,ਦੇਖੋ ਤਸਵੀਰਾਂ:ਅੰਮ੍ਰਿਤਸਰ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ।Sri Guru Granth Sahib ji Parkash Gurpurab Sri Harmandir Sahibਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।Sri Guru Granth Sahib ji Parkash Gurpurab Sri Harmandir Sahibਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ਦੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਪਵਿੱਤਰ ਸਰੋਵਰ ਕਿਨਾਰੇ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਸੰਗਤਾਂ ਗੁਰਪੁਰਬ ਦੀ ਖੁਸ਼ੀ ਸਾਂਝੀ ਕਰ ਰਹੀਆਂ ਹਨ।Sri Guru Granth Sahib ji Parkash Gurpurab Sri Harmandir Sahibਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਗਈ ਗਈ ਸੀ।Sri Guru Granth Sahib ji Parkash Gurpurab Sri Harmandir Sahibਇਸ ਮੌਕੇ ਰੰਗ ਬਿਰੰਗੇ ਫੁੱਲਾਂ ਦੀ ਇਹ ਖ਼ੂਬਸੂਰਤ ਸਜਾਵਟ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਰਹੀ ਹੈ।

-PTCNews

Related Post