ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

By  Shanker Badra September 10th 2018 02:02 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ।ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਉਚੇਰੇ ਤੌਰ ’ਤੇ ਮੌਜੂਦ ਸਨ।Sri Guru Granth Sahib ji Prakash Purab Opportunities Nagar Kirtanਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ।ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।Sri Guru Granth Sahib ji Prakash Purab Opportunities Nagar Kirtanਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ।ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ।ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰSri Guru Granth Sahib ji Prakash Purab Opportunities Nagar Kirtanਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸ ਤੋਂ ਇਲਾਵਾ ਸੁੰਦਰ ਦੀਪਮਾਲਾ ਅਤੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ।

-PTCNews

Related Post