ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜਾ

By  Shanker Badra September 10th 2018 10:14 AM -- Updated: September 10th 2018 12:03 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜਾ:ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅੱਜ ਗੁਰੁਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਗਈ ਗਈ ਹੈ।ਇਸ ਮੌਕੇ ਰੰਗ ਬਿਰੰਗੇ ਫੁੱਲਾਂ ਦੀ ਇਹ ਖ਼ੂਬਸੂਰਤ ਸਜਾਵਟ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ ਨੂੰ ਚਾਰ ਚੰਨ ਲਗਾ ਰਹੀ ਹੈ।

-PTCNews

Related Post