ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

By  Shanker Badra August 31st 2019 09:55 AM

ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ:ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਗਏ ਹਨ ਅਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। [caption id="attachment_334644" align="aligncenter" width="300"]Sri Guru Granth Sahib Ji's First Prakash Purb start Nagar Kirtan ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ[/caption] ਇਸ ਦੌਰਾਨ ਪਹਿਲੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ। ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ। ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂ ਕਰਵਾ ਰਹੇ ਹਨ। [caption id="attachment_334643" align="aligncenter" width="300"]Sri Guru Granth Sahib Ji's First Prakash Purb start Nagar Kirtan ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ[/caption] ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਪੰਥਕ ਜਾਹੋ-ਜਲਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 7:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ , ਜੋ ਬਜ਼ਾਰਾਂ ’ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7:30 ਵਜੇ ਤੋਂ 1:00 ਵਜੇ ਤੱਕ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਹਾਜ਼ਰੀ ਭਰਨਗੇ। -PTCNews

Related Post