ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ

By  Shanker Badra November 12th 2019 01:24 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ: ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆਂ 'ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ।

Sri Guru Nanak Dev Ji 550th Prakash Purab Golden Temple ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ

ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌ ਸਜਾਏ ਗਏ ਹਨ। ਇਸ ਦੇ ਇਲਾਵਾ ਰਾਤ ਨੂੰ ਆਤਿਸ਼ਬਾਜ਼ੀ ਚਲਾਈ ਜਾਵੇਗੀ ਤੇ ਸੁੰਦਰ ਦੀਪਮਾਲਾ ਕੀਤੀ ਜਾਵੇਗੀ।

Sri Guru Nanak Dev Ji 550th Prakash Purab Golden Temple ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ

ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

Sri Guru Nanak Dev Ji 550th Prakash Purab Golden Temple ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ

ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਖ਼ਾਸ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵੱਖ -ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜਿੱਥੇ ਚਾਰੇ ਪਾਸੇ ਪ੍ਰਕਾਸ਼ ਪੁਰਬ ਹਮੇਸ਼ਾ ਖ਼ਾਸ ਰਿਹਾ ਹੈ। ਇਸ ਵਾਰ ਕਰਤਾਰਪੁਰ ਲਾਂਘੇ ਕਾਰਨ ਇਹ ਪੁਰਬ ਭਾਰਤੀਆਂ ਲਈ ਹੋਰ ਵੀ ਖ਼ਾਸ ਬਣ ਗਿਆ ਹੈ। ਭਾਰਤੀਆਂ ਲਈ ਕਰਤਾਰਪੁਰ ਲਾਂਘਾ 9 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਵਿੱਚ ਹਜ਼ਾਰਾਂ ਸਿੱਖ ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੀਆਂ ਹਨ।

-PTCNews

Related Post