ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ , ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

By  Shanker Badra November 12th 2019 10:02 AM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ , ਸੰਗਤਾਂ ਦਾ ਠਾਠਾਂ ਮਾਰਦਾ ਇਕੱਠ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ।

Sri Guru Nanak Dev Ji 550th Prakash Purab Sultanpur Lodhi Today event ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ , ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਸ੍ਰੀਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

Sri Guru Nanak Dev Ji 550th Prakash Purab Sultanpur Lodhi Today event ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ , ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ। ਇਸ ਦੇ ਲਈ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ ਸਨ ਅਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ।

Sri Guru Nanak Dev Ji 550th Prakash Purab Sultanpur Lodhi Today event ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ , ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਦੱਸਣਯੋਗ ਹੈ ਕਿ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ ਅਤੇ ਸੰਗਤ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਕੱਲ੍ਹ ਮਨੋਹਰ ਲਾਲ ਖੱਟਰ, ਦੁਸ਼ਯੰਤ ਚੌਟਾਲਾ ਤੇ ਜੈ ਰਾਮ ਠਾਕੁਰ, ਸਾਂਸਦ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ, ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਸਣੇ ਕਈ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਸ਼ਰਧਾ ਪ੍ਰਗਟਾਈ ਸੀ ਤੇ ਮੱਥਾ ਟੇਕਿਆ ਸੀ।

-PTCNews

Related Post