ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰਿਤਿਕ ਰੌਸ਼ਨ ਨੇ ਸੰਗਤ ਨੂੰ ਦਿੱਤਾ ਖਾਸ ਸੰਦੇਸ਼ (ਵੀਡੀਓ)

By  Jashan A September 11th 2019 05:19 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰਿਤਿਕ ਰੌਸ਼ਨ ਨੇ ਸੰਗਤ ਨੂੰ ਦਿੱਤਾ ਖਾਸ ਸੰਦੇਸ਼ (ਵੀਡੀਓ),ਮੁੰਬਈ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਦੁਨੀਆ ’ਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਜਿਸ ਦੌਰਾਨ ਇਕ ਧਾਰਮਿਕ ਸਮਾਗਮ ਮੁੰਬਈ ਦੀਆਂ ਸੰਗਤਾਂ ਵੱਲੋਂ ਵੀ ਕਰਵਾਇਆ ਜਾ ਰਿਹਾ ਹੈ। ਜਿਸ 'ਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਤਿਕ ਰੌਸ਼ਨ ਵੀ ਹਾਜ਼ਰੀ ਭਰਨਗੇ।

Hrithik Roshanਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਤਿਕ ਰੌਸ਼ਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ’ਚ ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰ ਪੁਰਬ ਸਮਾਗਮ ’ਚ ਮੁੰਬਈ ਖਾਲਸਾ ਕਾਲਜ ’ਚ ਸ਼ਾਮਲ ਹੋਣ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

https://www.instagram.com/p/B2ROs0mlR0L/?utm_source=ig_web_copy_link

ਉਹਨਾਂ ਕਿਹਾ ਕਿ ‘‘ਤੁਹਾਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਗੁਰੂ ਨਾਨਕ ਖਾਲਸਾ ਕਾਲਜ ’ਚ ਸ਼ਾਮ 6 ਤੋਂ 10 ਵਜੇ ਤੱਕ ਸ਼ਨੀਵਾਰ 19 ਅਕਤੂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਉਤਸਵ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 11 ਅਤੇ 12 ਨਵੰਬਰ ਨੂੰ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਥੇ ਕਈ ਸਮਾਗਮ ਕਰਵਾਏ ਜਾਣਗੇ।

-PTC News

Related Post