ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ 5 ਸਤੰਬਰ ਨੂੰ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

By  Shanker Badra September 4th 2019 02:37 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ 5 ਸਤੰਬਰ ਨੂੰ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ:ਗੁਰਦਾਸਪੁਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 532 ਵਾਂ ਵਿਆਹ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ ਹੈ। ਇਹ ਨਗਰ ਕੀਰਤਨ ਅੱਜ ਰਾਤ ਬਟਾਲਾ ਵਿਖੇ ਪਹੁੰਚੇਗਾ। ਇਸ ਦੌਰਾਨ ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। [caption id="attachment_336232" align="aligncenter" width="275"]Sri Guru Nanak Dev Ji marriage anniversary Regarding 5 September Announcement holiday Gurdaspur ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ 5 ਸਤੰਬਰ ਨੂੰ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ[/caption] ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ 5 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਛੁੱਟੀ ਕੀਤੀ ਜਾਂਦੀ ਹੈ।ਇਸ ਦਿਨ ਸਮੂਹ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ, ਜਦੋਂਕਿ ਕਿ ਬੋਰਡ ਜਾਂ ਯੂਨੀਵਰਸਿਟੀਆਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ। [caption id="attachment_336231" align="aligncenter" width="300"]Sri Guru Nanak Dev Ji marriage anniversary Regarding 5 September Announcement holiday Gurdaspur ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ 5 ਸਤੰਬਰ ਨੂੰ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ ਪੰਜ ਸਤੰਬਰ ਨੂੰ ਬਟਾਲਾ ਵਿਖੇ ਨਗਰ ਕੀਰਤਨ ਕੱਢਿਆ ਜਾਵੇਗਾ ,ਜਿਸ ਨੂੰ ਲੈ ਕੇ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪਲ ਉਜਵਲ ਨੇ ਜਾਣਕਾਰੀ ਦਿੱਤੀ ਹੈ। -PTCNews

Related Post