ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

By  Shanker Badra October 15th 2019 07:26 PM -- Updated: October 15th 2019 07:28 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ:ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385 ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।

Sri Guru Ramdas ji Parkash Purb Fireworks In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ।

Sri Guru Ramdas ji Parkash Purb Fireworks In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

ਇਸ ਦੌਰਾਨ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅਲੌਕਿਕਆਤਿਸ਼ਬਾਜ਼ੀ ਹੋਈ ਹੈ , ਜੋ ਦੇਖਣਯੋਗ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਨੇ ਇੱਕ ਲੱਖ ਦੇਸੀ ਘਿਓ ਦੇ ਦੀਵੇ ਬਾਲੇ ਹਨ , ਜੋ ਇਹ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰ ਰਹੇ ਹਨ , ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਖ਼ੂਬਸੂਰਤੀ ਹੋਰ ਵੱਧ ਗਈ ਹੈ।

Sri Guru Ramdas ji Parkash Purb Fireworks In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

ਇਸ ਦੇ ਨਾਲ ਹੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਹੈ। ਇਸ ਤੋਂ ਇਲਾਵਾ ਪੂਰੇ ਦਰਬਾਰ ਸਾਹਿਬ ਨੂੰ ਦੇਸੀ ਤੇ ਵਿਦੇਸ਼ੀਫੁੱਲਾਂ ਅਤੇ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।

Sri Guru Ramdas ji Parkash Purb Fireworks In Golden Temple Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਬਾਲ ਰਹੀਆਂ ਨੇ ਆਸਥਾ ਦੇ ਦੀਵੇ , ਦੇਖੋ ਅਲੌਕਿਕ ਨਜ਼ਾਰਾ

ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਨੂੰ ਦੇਸ਼ੀ-ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਕੀਤੀ ਗਈ ਫੁੱਲਾਂ ਦੀ ਵਰਖਾ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਸੀ।

-PTCNews

Related Post