ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

By  Shanker Badra October 14th 2019 05:11 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ:ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

Sri Guru Ramdas ji Parkash Purb Nagar Kirtan In Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ। ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ, ਸਕੂਲੀ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।

Sri Guru Ramdas ji Parkash Purb Nagar Kirtan In Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਨਗਰ ਕੀਰਤਨ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਇਆ ਗਿਆ।

Sri Guru Ramdas ji Parkash Purb Nagar Kirtan In Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ। ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਰਸਤੇ ਸਕੂਲਾਂ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਕਤਾਰਾਂ ਬਣਾ ਕੇ ਖੜ੍ਹੇ ਹੋਏ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਪੀਲੀਆਂ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

Sri Guru Ramdas ji Parkash Purb Nagar Kirtan In Amritsar ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ ’ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਬੀਬੀ ਕੌਲਾਂ ਜੀ ਭਲਾਈ ਕੇਂਦਰ, ਕਾਰ ਸੇਵਾ ਭੂਰੀਵਾਲੇ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਵੀ ਲੰਗਰਾਂ ਦੀ ਸੇਵਾ ਕੀਤੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵੰਡਣ ਦੀ ਸੇਵਾ ਕੀਤਾ ਗਈ। ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿਚ ਸਨ। ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ।

-PTCNews

Related Post