ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

By  Jashan A October 15th 2019 08:32 AM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ ਗਈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ।।

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। ਸਾਦਗੀ, ਨਿਮਰਤਾ, ਸੇਵਾ, ਸਮਰਪਣ ਦੀ ਮੂਰਤ ਚੌਥੇ ਪਾਤਸ਼ਾਹ ਜੀ ਦਾ ਜੀਵਨ ਬਿਰਤਾਂਤ ਸੰਸਾਰ ਦੇ ਹਰ ਮਨੁੱਖ ਲਈ ਅਨੰਤ ਪ੍ਰੇਰਨਾ ਦਾ ਸ੍ਰੋਤ ਹੈ।

ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ 

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ।। ੧ ।।

ਗੁਰੂ ਰੂਪ ਸਾਧ ਸੰਗਤ ਨੂੰ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਦੀਆਂ ਦਿੱਤੀਆਂ ਨਿਮਰਤਾ, ਸਹਿਣਸ਼ੀਲਤਾ, ਸੇਵਾ ਤੇ ਕਿਰਤ ਦੀਆਂ ਅਦੁੱਤੀ ਮਿਸਾਲਾਂ, ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਜ਼ਿਕਰ ਏ ਖਾਸ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪਪ੍ਰਕਾਸ਼ ਪੁਰਬ ਹੈ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਕਾਫੀ ਉਤਸ਼ਾਹ ਪਾਇਆ ਹੈ ਤੇ ਵੱਡੀ ਗਿਣਤੀ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ।

-PTC News

Related Post