ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਬਾਲੇ ਜਾਣਗੇ ਘਿਓ ਦੇ ਦੀਵੇ

By  Shanker Badra October 15th 2019 03:55 PM -- Updated: October 15th 2019 04:01 PM

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਬਾਲੇ ਜਾਣਗੇ ਘਿਓ ਦੇ ਦੀਵੇ:ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

Sri Guru Ramdas ji Parkash Purb Today Golden Temple Ghee Lamps ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਬਾਲੇ ਜਾਣਗੇ ਘਿਓ ਦੇ ਦੀਵੇ

ਇਸ ਦੌਰਾਨ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਦੇਸੀ ਘਿਓ ਦੇ ਦੀਵੇ ਬਾਲੇ ਜਾਣਗੇ। ਇਸ ਮੌਕੇ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ। ਇਸ ਦੌਰਾਨ ਗੁਰੂ ਘਰ ਦੇ ਤੋਸ਼ਾ ਖ਼ਾਨੇ ‘ਚ ਪਈਆਂ ਬੇਸ਼ਕੀਮਤੀ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ।

Sri Guru Ramdas ji Parkash Purb Today Golden Temple Ghee Lamps ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਬਾਲੇ ਜਾਣਗੇ ਘਿਓ ਦੇ ਦੀਵੇ

ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ ਲਗਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸੰਗਤ ਨੇ ਕੇਵਲ ਸ਼ਰਧਾ ਪ੍ਰਗਟਾਉਂਦਿਆਂ ਦੀਵਿਆਂ ਨੂੰ ਬਾਲ ਕੇ ਸਰੋਵਰ ਦੁਆਲੇ ਪਰਕਰਮਾਂ ਵਿਚ ਰੱਖਣਾ ਹੋਵੇਗਾ।

Sri Guru Ramdas ji Parkash Purb Today Golden Temple Ghee Lamps ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਬਾਲੇ ਜਾਣਗੇ ਘਿਓ ਦੇ ਦੀਵੇ

ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ਨੂੰ ਦੇਸ਼ੀ-ਵਿਦੇਸ਼ੀ ਫੁੱਲਾਂ ਨਾਲ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।

-PTCNews

Related Post