ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

By  Shanker Badra October 3rd 2019 05:07 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ :ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾਵੇਗਾ। ਇਸ 8 ਕਿਲੋਮੀਟਰ ਦੇ ਸਾਰੇ ਰਸਤੇ ’ਤੇ ਸੰਗਤ ਦੇ ਨਾਲ-ਨਾਲ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਬੈਂਡ ਵੀ ਅਕਰਸ਼ਣ ਦਾ ਕੇਂਦਰ ਬਣਨਗੇ।

Sri Guru Ramdas Ji Prakash Purab will join Nagar Kirtan 27 institutions Students ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਸਬੰਧ ਵਿਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ, ਬੀਬੀ ਕਿਰਨਜੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਮੁਖੀ ਸ਼ਾਮਲ ਹੋਏ।

Sri Guru Ramdas Ji Prakash Purab will join Nagar Kirtan 27 institutions Students ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

ਇਕੱਤਰਤਾ ਮਗਰੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚੋਂ 27 ਵਿਦਿਅਕ ਅਦਾਰਿਆਂ ਦੇ ਘੱਟੋ-ਘੱਟ 100-100 ਵਿਦਿਆਰਥੀ ਅਤੇ 10-10 ਅਧਿਆਪਕ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨੌਜੁਆਨਾਂ ਅਤੇ ਬੱਚਿਆਂ ਨੂੰ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਅਹਿਮ ਮੌਕਾ ਹੁੰਦੇ ਹਨ। ਇਸ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਕੂਲੀ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਣਗੇ। ਵੱਧ ਤੋਂ ਵੱਧ ਸਕੂਲਾਂ ਤੱਕ ਪਹੁੰਚ ਕਰਕੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੁਰਪੁਰਬ ਨੂੰ ਸਮਰਪਿਤ ਹੁੰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ, ਇਤਿਹਾਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਸੁਚੇਤ ਕਰਨ ਲਈ ਅਧਿਆਪਕ ਫਰਜ਼ ਨਿਭਾਉਣਗੇ।

Sri Guru Ramdas Ji Prakash Purab will join Nagar Kirtan 27 institutions Students ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨਗੇ 27 ਅਦਾਰਿਆਂ ਦੇ ਵਿਦਿਆਰਥੀ

ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਰਾਜਿੰਦਰ ਸਿੰਘ ਰੂਬੀ ਅਟਾਰੀ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ, ਅਜਾਦਦੀਪ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਜਤਿੰਦਰ ਸਿੰਘ, ਪ੍ਰਿੰਸੀ: ਮਨਵਿੰਦਰ ਕੌਰ, ਮਲਕੀਤ ਸਿੰਘ ਬਹਿੜਵਾਲ, ਪ੍ਰਿੰਸੀ: ਅਮਨਦੀਪ ਕੌਰ, ਪ੍ਰਿੰ: ਦਿਲਬਾਗ ਸਿੰਘ, ਪ੍ਰਿੰ: ਰੁਪਿੰਦਰ ਸਿੰਘ, ਪ੍ਰਿੰ: ਫੁਲਵਿੰਦਰ ਸਿੰਘ, ਪ੍ਰਿੰ: ਤਰਨਜੀਤ ਸਿੰਘ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।

-PTCNews

Related Post