ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਬਠਿੰਡਾ 'ਚ ਰਵਿਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਖਤਮ

By  Jashan A August 13th 2019 02:27 PM

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਬਠਿੰਡਾ 'ਚ ਰਵਿਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਖਤਮ,ਬਠਿੰਡਾ: ਪਿਛਲੇ ਦਿਨੀਂ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਿਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਸੱਦੇ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਖਬਰ ਆ ਰਹੀ ਹੈ ਕਿ ਬਠਿੰਡਾ ਵਿਖੇ ਦਿੱਤਾ ਜਾ ਰਿਹਾ ਧਰਨਾ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਖਤਮ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਈਚਾਰੇ ਨੇ ਐਸ.ਡੀ.ਐੱਮ. ਦੇ ਭਰੋਸੇ ਤੋਂ ਬਾਅਦ ਖਤਮ ਕੀਤਾ ਗਿਆ ਹੈ, ਜਿਸ ਦੌਰਾਨ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਦਿੱਤਾ।

ਜ਼ਿਕਰਯੋਗ ਹੈ ਕਿ ਦਿੱਲੀ ਵਿਕਾਸ ਅਥਾਰਿਟੀ (ਡੀ.ਡੀ.ਏ) ਨੇ ਸੁਪਰੀਮ ਕੋਰਟ ਦੇ ਆਦੇਸ਼ ‘ਤੇ ਪੁਲਿਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਡੀ. ਡੀ. ਏ. ਦਾ ਦਾਅਵਾ ਹੈ ਕਿ ਮੰਦਿਰ ਉਸ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜਿਸ ਦਾ ਮਾਮਲਾ ਅਦਾਲਤ ‘ਚ ਸੁਣਿਆ ਗਿਆ ਅਤੇ ਆਖੀਰ ‘ਚ ਹਟਾਉਣ ਦੇ ਆਦੇਸ਼ ਦਿੱਤੇ ਗਏ।

-PTC News

Related Post