ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ 

By  Joshi November 22nd 2017 04:36 PM

ਅੰਮ੍ਰਿਤਸਰ: ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਪਰੰਪਰਾ ਅਨੁਸਾਰ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਦੇਸ਼-ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਦੀ ਸੇਵਾ ਲਈ ਸਥਾਨਕ ਸਭਾ ਸੁਸਾਇਟੀਆਂ ਤੇ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਨਗਰ ਕੀਰਤਨ ਵਿਚ ਸਕੂਲੀ ਬੱਚਿਆਂ, ਗੱਤਕਾ ਪਾਰਟੀਆਂ ਅਤੇ ਸੰਗਤਾਂ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਾਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆ, ਚੌਂਕ ਜੈ ਸਿੰਘ, ਬਾਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ, ਦਰਸ਼ਨੀ ਡਿਉਢੀ, ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। —PTC News

Related Post