SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

By  Shanker Badra February 24th 2020 04:06 PM

SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ:ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਹੈ। ਇਸ ਦੌਰਾਨ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਬਹਿੜਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।

Sri Guru Tegh Bahadur Ji Gurpurab Dedicated SGPC With support Bhedwal organized Gurmat Event SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਇਸ ਮੌਕੇ ਉਨ੍ਹਾਂ ਸੰਗਤ ਨੂੰ ਬਾਣੇ ਤੇ ਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਅਤੇ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਜ਼ੁੰਮੇਵਾਰੀ ਨਿਭਾਉਣ ਲਈ ਮਾਪਿਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਹੀਰਾ ਸਿੰਘ ਕੋਮਲ ਦੇ ਕਵੀਸ਼ਰੀ ਜਥੇ ਨੇ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦਾ ਪ੍ਰਸੰਗ ਸਰਵਣ ਕਰਵਾਇਆ।

Sri Guru Tegh Bahadur Ji Gurpurab Dedicated SGPC With support Bhedwal organized Gurmat Event SGPC ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਇਸ ਮੌਕੇ ਸਟੇਜ ਦੀ ਸੇਵਾ ਭਾਈ ਗੁਰਲਾਲ ਸਿੰਘ ਪ੍ਰਚਾਰਕ ਨੇ ਨਿਭਾਈ। ਇਸ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਨਗਰ ਦੀਆਂ ਸਰਪੰਚ ਦਲੇਰ ਸਿੰਘ, ਲੰਬਰਦਾਰ ਪੰਜਾਬ ਸਿੰਘ ਤੇ ਹੋਰਾਂ ਨੇ ਸਾਂਝੇ ਤੌਰ ’ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਰਾਗੀ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ 17 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕੀਤਾ, ਜਿਸ ਲਈ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

-PTCNews

Related Post