ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰ ਸੰਗਤ ਲਈ ਹਮੇਸ਼ਾ ਖੁੱਲ੍ਹੇ: ਡਾ. ਰੂਪ ਸਿੰਘ

By  Jashan A March 25th 2020 03:19 PM -- Updated: March 25th 2020 03:24 PM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬਿਆਨ ਦਿੱਤਾ ਹੈ ਕਿ ਸੰਸਾਰ ਭਰ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰ ਸੰਗਤ ਲਈ ਹਮੇਸ਼ਾ ਖੁੱਲ੍ਹੇ ਹਨ। ਉਹਨਾਂ ਕਿਹਾ ਕਿ ਕੁੱਝ ਚੈਨਲ ਤੱਥਾਂ ਤੋਂ ਰਹਿਤ ਖ਼ਬਰਾਂ ਦਾ ਪ੍ਰਸਾਰਣ ਕਰ ਰਹੇ ਹਨ। ਉਹਨਾਂ ਇਹ ਸਪਸ਼ਟ ਕਰ ਦਿੱਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ 'ਤੇ ਕੋਈ ਮਨਾਹੀ ਨਹੀਂ ਹੈ। ਉਹਨਾਂ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਸਨਸਨੀ ਨਾ ਫੈਲਾਈ ਜਾਵੇ। -PTC News

Related Post