ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੀਆਂ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ

By  Shanker Badra January 11th 2020 12:50 PM -- Updated: January 12th 2020 02:23 PM

ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੀਆਂ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ:ਅੰਮ੍ਰਿਤਸਰ : ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਅਰਦਾਸ ਉਪਰੰਤ ਭਾਈ ਗੁਰਦਾਸ ਹਾਲ ਵਿਖੇ ਗਦਰੀ ਬਾਬਿਆਂ ਦੀ ਯਾਦ 'ਚ ਵਿਸ਼ੇਸ਼ ਸਮਾਗਮ ਕੀਤਾ ਜਾਵੇਗਾ।

Sri Harmandir Sahib Central Sikh Museum 18 Pictures of Sikh Gadri Yodhe ਸ੍ਰੀ ਹਰਿਮੰਦਰ ਸਾਹਿਬ ਦੇਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੀਆਂ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ

ਇਸ ਦੌਰਾਨ 18 ਗ਼ਦਰੀ ਸ਼ਹੀਦਾਂ ਦੀਆਂ ਤਸਵੀਰਾਂ ਤੋਂ ਅਰਦਾਸ ਉਪਰੰਤ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਕੀਤੀ ਗਈ ਹੈ।

Sri Harmandir Sahib Central Sikh Museum 18 Pictures of Sikh Gadri Yodhe ਸ੍ਰੀ ਹਰਿਮੰਦਰ ਸਾਹਿਬ ਦੇਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੀਆਂ 18 ਸਿੱਖ ਗ਼ਦਰੀ ਯੋਧਿਆਂ ਦੀਆਂ ਤਸਵੀਰਾਂ

ਇਸ ਮੌਕੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਅਤੇ ਗ਼ਦਰੀ ਬਾਬਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।ਕੈਨੇਡਾ ਤੋਂ ਐਮਪੀ ਸੁੱਖ ਧਾਲੀਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਉਪਰਾਲੇ ਦਾ ਧੰਨਵਾਦ ਕੀਤਾ ਹੈ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਗਦਰੀ ਬਾਬਿਆਂ ਦੀ ਮਹਾਨ ਸ਼ਹਾਦਤ ਤੋਂ ਜਾਣੂ ਹੋ ਸਕੇਗੀ।

-PTCNews

Related Post