ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਆਰੰਭ ਹੋਈ ਸੇਵਾ

By  Shanker Badra July 18th 2019 04:02 PM

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਆਰੰਭ ਹੋਈ ਸੇਵਾ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਗੱਠੜੀ ਘਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ। ਇਹ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਪਹਿਲਾਂ ਚੱਲਦੇ ਗੱਠੜੀ ਘਰ ਦੀ ਜਗ੍ਹਾ ’ਤੇ ਹੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੱਠੜੀ ਘਰ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਦੀ ਆਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Sri Harmandir Sahib New garthdee house for Sangat Construction Start service ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਆਰੰਭ ਹੋਈ ਸੇਵਾ

ਉਨ੍ਹਾਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਰੋਜ਼ਾਨਾ ਨਤਮਸਤਕ ਹੁੰਦੀਆਂ ਵੱਡੀ ਗਿਣਤੀ ਸੰਗਤਾਂ ਦਾ ਸਮਾਨ ਰੱਖਣ ਲਈ ਗੱਠੜੀ ਘਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਸੰਗਤਾਂ ਦੀ ਸਹੂਲਤ ਲਈ ਪਹਿਲਾਂ ਵੀ ਗੱਠੜੀ ਘਰ ਮੌਜੂਦ ਹਨ, ਲੇਕਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਵੇਂ ਤਿਆਰ ਕੀਤੇ ਜਾਣ ਵਾਲੇ ਗੱਠੜੀ ਘਰ ਨਾਲ ਇਸ ਵਿਚ ਹੋਰ ਵਾਧਾ ਹੋਵੇਗਾ।

Sri Harmandir Sahib New garthdee house for Sangat Construction Start service ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਆਰੰਭ ਹੋਈ ਸੇਵਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਟਿਆਲਾ ਪੁਲਿਸ ਨੇ ਭਗੌੜੇ ਨਸ਼ਾ ਤਸਕਰ ਨੂੰ ਨਕਦੀ , ਸੋਨੇ ਅਤੇ ਨਸ਼ੇ ਸਮੇਤ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਇਸ ਦੀ ਕਾਰਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੀ ਸੌਂਪੀ ਗਈ ਹੈ ਅਤੇ ਇਸ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਭਾਈ ਲੌਂਗੋਵਾਲ ਨੇ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਮਹਿੰਦਰ ਸਿੰਘ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

-PTCNews

Related Post