ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ   

By  Shanker Badra May 1st 2021 11:04 AM

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ 'ਤੇ ਅੱਜ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਟੇਕਿਆ ਹੈ। ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਹੈ।

Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਨਾਲ ਲਗਦੀਆਂ ਧਾਰਮਿਕ ਇਮਾਰਤਾਂ ਵਿਖੇ ਅਤਿ ਸੁੰਦਰ ਬਿਜਲਈ ਸਜਾਵਟ ਕੀਤੀ ਗਈ।

Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਕੇ ਮਹਿਲ ਤੱਕ ਜਾਂਦੇ ਰਸਤੇ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਏਅਰਪੋਰਟ, ਬੱਸ ਸਟੈਂਡ , ਰੇਲਵੇ ਸਟੇਸ਼ਨ ਅਤੇ ਸ਼ਹਿਰ ਦੇ ਅਨੇਕਾਂ ਸਥਾਨਾਂ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।

Sri Harmandir Sahib on the 400th birth anniversary of Guru Tegh Bahadur Sahib ji ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸ਼ਤਾਬਦੀ ਵਾਲੇ ਦਿਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ।

-PTCNews

Related Post