ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ

By  Shanker Badra July 9th 2018 01:59 PM -- Updated: July 9th 2018 02:02 PM

ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਸਹੂਲਤ ਲਈ ਨਵੇਕਲੀ ਪਹਿਲ, 5 ਬੱਸਾਂ ਕੀਤੀਆਂ ਰਵਾਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਨਵੇਕਲੀ ਪਹਿਲ ਕੀਤੀ ਹੈ।

ਸ੍ਰੀ ਹਰਿਮੰਦਰ ਸਾਹਿਬ ਤੋਂ ਵੱਖੋ-ਵੱਖ ਖੇਤਰਾਂ ਵਿਚ ਸੰਗਤਾਂ ਦੀ ਸਹੂਲਤ ਲਈ ਮੁਫ਼ਤ 5 ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ ਇਨ੍ਹਾਂ ਬੱਸਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਲਈ ਵੀ ਹੋਰ ਨਵੀ ਬੱਸ ਚਲਾਈ ਗਈ ਹੈ।

-PTCNews

Related Post