ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਹੋਣਗੇ ਬੰਦ, ਇਸ ਵਾਰ ਲੱਖਾਂ ਸ਼ਰਧਾਲੂਆਂ ਹੋਏ ਨਤਮਸਤਕ

By  Joshi October 10th 2018 02:46 PM

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਹੋਣਗੇ ਬੰਦ, ਇਸ ਵਾਰ ਲੱਖਾਂ ਸ਼ਰਧਾਲੂਆਂ ਹੋਏ ਨਤਮਸਤਕ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਦੱਸਣਯੋਗ ਹੈ ਕਿ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤਾਂ ਲਈ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਅੱਜ ਬੰਦ ਕਰ ਦਿੱਤਾ ਜਾਵੇਗਾ। ਹੋਰ ਪੜ੍ਹੋ: ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ‘ਚ ਕੀਤੀ ਮੁਲਾਕਾਤ ਸਰਦ ਰੁੱਤ ਦੌਰਾਨ ਸੰਗਤਾਂ ਲਈ ਵਾਤਾਵਰਣ ਅਨੁਕੂਲ ਨਾ ਰਹਿਣ ਕਾਰਨ ਸਾਲ ਦੇ ਪੰਜ ਕੁ ਮਹੀਨੇ ਹੀ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਂਦੇ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਲਗਭਗ ਦੋ ਲੱਖ ਸ਼ਰਧਾਲੂਆਂ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। —PTC News

Related Post