ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਨੇ ਸੰਗਤਾਂ, ਤਸਵੀਰਾਂ ਰਾਹੀਂ ਦੇਖੋ ਯਾਤਰਾ ਦਾ ਅਲੌਕਿਕ ਨਜ਼ਾਰਾ

By  Jashan A June 2nd 2019 06:26 PM -- Updated: June 2nd 2019 06:27 PM

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਨੇ ਸੰਗਤਾਂ, ਤਸਵੀਰਾਂ ਰਾਹੀਂ ਦੇਖੋ ਯਾਤਰਾ ਦਾ ਅਲੌਕਿਕ ਨਜ਼ਾਰਾ,ਦੇਹਰਾਦੂਨ: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਵਿੱਤਰ ਅਸਥਾਨ ਦੇ ਕਿਵਾੜ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸ਼ਰਧਾਲੂ ਦਰਸ਼ਨ ਕਰਨ ਲਈ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਰਹੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦਾ ਅਲੌਕਿਕ ਨਜ਼ਾਰਾ ਦੇਖ ਸਕਦੇ ਹੋ।

ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੰਗਤਾਂ ਸ਼ਰਧਾ ਨਾਲ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਅੱਗੇ ਵੱਧ ਰਹੀਆਂ ਹਨ। ਉਥੇ ਹੀ ਤੁਸੀਂ ਹਿਮਾਲਿਆ ਦੀਆਂ ਖੂਬਸੂਰਤ ਵਾਦੀਆਂ ਦਾ ਖੂਬਸੂਰਤ ਨਜ਼ਾਰਾ ਦੇਖ ਸਕਦੇ ਹੋ।

ਹੋਰ ਪੜ੍ਹੋ:ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਭਗਤਾਂ ਲਈ ਖੁਸ਼ਖਬਰੀ,ਪੜ੍ਹੋ ਖ਼ਬਰ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵੱਲੋਂ ਯਾਤਰਾ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਗੋਬਿੰਦਘਾਟ ਤੋਂ 21 ਕਿਲੋਮੀਟਰ ਦੂਰ ਅਤੇ ਸਮੁੰਦਰੀ ਤਲ ਤੋਂ 15000 ਫੁੱਟ ਦੀ ਉਚਾਈ ‘ਤੇ ਇਕ ਝੀਲ ਦੇ ਕਿਨਾਰੇ ਸਥਿਤ ਹੈ।ਸਰਦੀਆਂ ‘ਚ ਭਾਰੀ ਬਰਫਬਾਰੀ ਅਤੇ ਭਿਅੰਕਰ ਠੰਡ ਦੀ ਲਪੇਟ ‘ਚ ਰਹਿਣ ਕਾਰਨ ਗੁਰਦੁਆਰਾ ਸਾਹਿਬ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਜਾਂਦਾ ਹੈ, ਜੋ ਜੂਨ ‘ਚ ਦੁਬਾਰਾ ਖੋਲ੍ਹ ਦਿੱਤਾ ਜਾਂਦਾ ਹੈ।

-PTC News

Related Post