ਕੇਂਦਰੀ ਗ੍ਰਹਿ ਮੰਤਰਾਲੇ ਨੇ ਕਰਤਾਰਪੁਰ ਲਾਂਘੇ ਸਬੰਧੀ ਲਿਆ ਇਹ ਵੱਡਾ ਫੈਸਲਾ, ਤੁਸੀਂ ਵੀ ਜਾਣੋ

By  Jashan A March 15th 2020 10:16 AM -- Updated: March 15th 2020 10:18 AM

ਡੇਰਾ ਬਾਬਾ ਨਾਨਕ: ਕੋਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਭਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ 'ਤੇ ਤੌਰ 'ਤੇ ਬੰਦ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ 'ਤੇ ਬੰਦ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ਦੇ ਕਾਰਨ ਆਪਣੇ ਨਾਗਰਿਕਾ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ 'ਤੇ ਰੋਕ ਲਗਾ ਦਿੱਤੀ ਸੀ। ਹੋਰ ਪੜ੍ਹੋ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਪਹਿਲੇ ਮਰੀਜ਼ ਦੀ ਹੋਈ ਪੁਸ਼ਟੀ, ਪੀੜਤ ਮਰੀਜ਼ ਇਟਲੀ ਤੋਂ ਆਇਆ ਸੀ ਵਾਪਸ  https://twitter.com/ANI/status/1239029764452581376?s=20 ਪੰਜਾਬ ਦੀ ਗੱਲ ਕਰੀਏ ਤਾਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੁਖ ਰੱਖਦਿਆਂ ਸੂਬੇ ਅੰਦਰ 31 ਮਾਰਚ ਤੱਕ ਸਾਰੇ ਜਿਮ, ਸ਼ਾਪਿੰਗ ਮਾਲ, ਸਿਨੇਮਾ ਘਰ ਅਤੇ ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 145,816 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 5,438 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 93 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTC News

Related Post