ਨਵੀਂ ਦਿੱਖ ਵਾਲੇ ਸ੍ਰੀ ਕਰਤਾਰਪੁਰ ਸਾਹਿਬ ਦਾ ਦੇਖੋ ਅਲੌਕਿਕ ਦ੍ਰਿਸ਼, Exclusive ਤਸਵੀਰਾਂ

By  Jashan A November 2nd 2019 06:16 PM

ਨਵੀਂ ਦਿੱਖ ਵਾਲੇ ਸ੍ਰੀ ਕਰਤਾਰਪੁਰ ਸਾਹਿਬ ਦਾ ਦੇਖੋ ਅਲੌਕਿਕ ਦ੍ਰਿਸ਼, Exclusive ਤਸਵੀਰਾਂ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਥੇ ਹੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ -ਪਾਕਿ ਵੱਲੋਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ।

Sri Kartarpur Sahibਦੋਹਾਂ ਦੇਸ਼ਾਂ ਵੱਲੋਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦਰਮਿਆਨ ਸ੍ਰੀ ਕਰਤਾਰਪੁਰ ਸਾਹਿਬ ਤੋਂ ਕੁਝ ਅਲੌਕਿਕ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਨਵੀਂ ਦਿੱਖ ਵਾਲੇ ਸ੍ਰੀ ਕਰਤਾਰਪੁਰ ਸਾਹਿਬ ਦਾ ਦੇਖੋ ਅਲੌਕਿਕ ਦ੍ਰਿਸ਼ ਦਿਖਾਈ ਦੇ ਰਿਹਾ ਹੈ।

Sri Kartarpur Sahibਤੁਸੀਂ ਤਸਵੀਰਾਂ ‘ਚ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਨੂੰ ਸਿੰਗਾਰਿਆ ਜਾ ਰਿਹਾ ਹੈ ਤੇ ਸ਼ਰਧਾਲੂਆਂ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Sri Kartarpur Sahibਇਸ ਦੌਰਾਨ ਪਾਕਿ ਨੇ ਕੰਡਿਆਲੀ ਤਾਰ ਨੇੜੇ ਹੀ ਸ਼ਰਧਾਲੂਆਂ ਲਈ ਸਵਾਗਤੀ ਗੇਟ ਲਗਾਇਆ ਹੈ, ਜਿਸ ‘ਤੇ ਪੰਜਾਬੀ ‘ਚ ਸਭ ਤੋਂ ਉੱਪਰ ‘ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ’ ਲਿਖਿਆ ਗਿਆ ਹੈ,ਜਿਸ ਦੀ ਬਹੁਤ ਸ਼ਲਾਘਾ ਹੋ ਰਹੀ ਹੈ।

Sri Kartarpur Sahibਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹਣ ਵਾਲਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ ਹੋਵੇਗਾ।

Sri Kartarpur SahibSri Kartarpur SahibSri Kartarpur Sahib-PTC News

Related Post