ਪਾਕਿਸਤਾਨੀ ਸਿੱਖਾਂ ਨੂੰ ਵੀ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਦਿੱਤੀ ਜਾਵੇ ਇਜਾਜ਼ਤ: ਗਿਆਨੀ ਹਰਪ੍ਰੀਤ ਸਿੰਘ

By  Jashan A November 9th 2019 05:01 PM

ਪਾਕਿਸਤਾਨੀ ਸਿੱਖਾਂ ਨੂੰ ਵੀ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਦਿੱਤੀ ਜਾਵੇ ਇਜਾਜ਼ਤ: ਗਿਆਨੀ ਹਰਪ੍ਰੀਤ ਸਿੰਘ,ਸ੍ਰੀ ਕਰਤਾਰਪੁਰ ਸਾਹਿਬ: ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ।

ਭਾਰਤ ਵਾਲੇ ਪਾਸਿਓਂ ਜਿਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ, ਉਥੇ ਹੀ ਪਾਕਿਸਤਾਨ ਵਾਲੇ ਪਾਸਿਓਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲਾਂਘੇ ਦਾ ਉਦਘਾਟਨ ਕਰ ਇਤਿਹਾਸ ਰਚ ਦਿੱਤਾ ਹੈ।

ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੀ ਨਿਭਾਈ ਸੇਵਾ

ਇਸ ਮੌਕੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਉਦਘਾਟਨ ਨ ਸਮਾਗਮ 'ਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਲਾਂਘਾ ਖੁੱਲ੍ਹਣ 'ਤੇ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਜਿਵੇਂ ਭਾਰਤੀ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ, ਉਸ ਤਰ੍ਹਾਂ ਪਾਕਿਸਤਾਨੀ ਸਿੱਖਾਂ ਨੂੰ ਵੀ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਵੇ।

ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਖੁਸ਼ੀਆਂ ਵਾਲਾ ਦਿਨ ਹੈ, ਕਿਉਂਕਿ 72 ਸਾਲ ਬਾਅਦ ਸਾਡੀ ਮੁਰਾਦ ਪੂਰੀ ਹੋਈ ਹੈ।ਉਹਨਾਂ ਕਿਹਾ ਕਿ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਬਹੁਤ ਸਾਰੀ ਬਾਣੀ ਉਚਾਰੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ।

-PTC News

Related Post