ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਚ ਭਾਰੀ ਉਤਸ਼ਾਹ, ਪਾਸਪੋਰਟ ਬਣਾਉਣ ਲਈ ਲੋਕ ਹੋਏ ਪੱਬਾਂ ਭਾਰ

By  Jashan A October 30th 2019 02:34 PM

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਚ ਭਾਰੀ ਉਤਸ਼ਾਹ, ਪਾਸਪੋਰਟ ਬਣਾਉਣ ਲਈ ਲੋਕ ਹੋਏ ਪੱਬਾਂ ਭਾਰ,ਸ੍ਰੀ ਅੰਮ੍ਰਿਤਸਰ ਸਾਹਿਬ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰਤ -ਪਾਕਿ ਵੱਲੋਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਜਿਸ ਦੇ ਲਈ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਭਾਰਤ-ਪਾਕਿਸਤਾਨ ਦੋਵੇਂ ਪਾਸਿਓਂ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

Sri Kartarpur Sahibਇਸ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਸਪੋਰਟ ਬਣਾਉਣ ਲਈ ਲੋਕ ਪੱਬਾਂ ਭਾਰ ਹੋ ਗਏ ਹਨ। ਜਿਸ ਕਰਕੇ ਪਾਸਪੋਰਟ ਬਣਾਉਣ ਲਈ ਲੋਕਾਂ ਦੀਆਂ ਐਪਲੀਕੇਸ਼ਨਸ ‘ਚ ਬੇਸ਼ੁਮਾਰ ਵਾਧਾ ਹੋਇਆ ਹੈ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "Air India" ਦਾ ਵਿਲੱਖਣ ਉਪਰਾਲਾ, ਦੇਖੋ ਤਸਵੀਰਾਂ

Sri Kartarpur Sahibਉਧਰ ਖੇਤਰੀ ਪਾਸਪੋਰਟ ਦਫਤਰ ਅੰਮ੍ਰਿਤਸਰ ਵਲੋਂ ਫਾਜਿਲਕਾ ਅਤੇ ਅਬੋਹਰ ਵਿਖੇ ਵਿਸ਼ੇਸ਼ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਜਿਸ ਦੌਰਾਨ ਦੋਨਾਂ ਕੈਂਪਾਂ ਚ 200-200 ਪ੍ਰਾਰਥੀਆਂ ਨੂੰ ਆਪੋਇੰਟਮੈਂਟ ਮਿਲੇਗੀ।

Sri Kartarpur Sahibਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹਣ ਵਾਲਾ ਹੈ।ਇਸ ਦੇ ਲਈ ਵੱਖ-ਵੱਖ ਤਕਨੀਕੀ ਮਾਹਿਰਾਂ ਤੇ ਮਜ਼ਦੂਰਾਂ ਨੇ ਕੰਮ ਨੇਪਰੇ ਚਾੜ੍ਹਨ ਲਈ ਦਿਨ ਰਾਤ ਇਕ ਕੀਤੀ ਹੋਈ ਹੈ।

-PTC News

Related Post