ਆਰਥਿਕ ਸੰਕਟ ਨਾਲ ਜੂਝ ਰਿਹਾ ਸ਼੍ਰੀਲੰਕਾ, ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ

By  Riya Bawa May 24th 2022 05:06 PM

Petrol Diesel Price in Sri Lanka: ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੇ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 24.3 ਫੀਸਦੀ ਅਤੇ ਡੀਜ਼ਲ ਦੀਆਂ ਕੀਮਤਾਂ 'ਚ 38.4 ਫੀਸਦੀ ਦਾ ਵਾਧਾ ਕੀਤਾ ਹੈ। ਵਿਦੇਸ਼ੀ ਮੁਦਰਾ ਭੰਡਾਰ ਦੀ ਕਮੀ ਕਾਰਨ ਸ਼੍ਰੀਲੰਕਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਇਹ ਵਾਧਾ ਕੀਤਾ ਗਿਆ ਹੈ। ਸ਼੍ਰੀਲੰਕਾ 'ਚ 19 ਅਪ੍ਰੈਲ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਇਹ ਦੂਜਾ ਵਾਧਾ ਹੈ।

ਆਰਥਿਕ ਸੰਕਟ ਨਾਲ ਜੂਝ ਰਿਹਾ ਸ਼੍ਰੀਲੰਕਾ, ਤੇਲ ਦੀਆਂ ਕੀਮਤਾਂ 'ਚ ਹੋਇਆ ਵੱਡਾ ਵਾਧਾ

ਇਸ ਦੇ ਨਾਲ, ਸਭ ਤੋਂ ਵੱਧ ਵਰਤੇ ਜਾਣ ਵਾਲੇ ਔਕਟੇਨ 92 ਪੈਟਰੋਲ ਦੀ ਕੀਮਤ 420 ਰੁਪਏ ($1.17) ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 400 ਰੁਪਏ ($1.11) ਪ੍ਰਤੀ ਲੀਟਰ ਹੋਵੇਗੀ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਹਾਲਾਂਕਿ ਭਾਰਤੀ ਰੁਪਏ 'ਚ ਇਹ ਸਿਰਫ 90.50 ਰੁਪਏ ਸੀ ਯਾਨੀ ਸ਼੍ਰੀਲੰਕਾ 'ਚ ਪੈਟਰੋਲ ਅਜੇ ਵੀ ਭਾਰਤ ਦੇ ਮੁਕਾਬਲੇ ਸਸਤਾ ਹੈ।

Fuel price hike

ਦਿੱਲੀ ਵਿੱਚ ਡੀਜ਼ਲ ਦੀ ਕੀਮਤ 96.72 ਰੁਪਏ ਅਤੇ 1 ਲੀਟਰ ਡੀਜ਼ਲ 89.62 ਰੁਪਏ ਹੈ। ਇਸ ਦੇ ਨਾਲ ਹੀ ਸ਼੍ਰੀਲੰਕਾ 'ਚ ਡੀਜ਼ਲ ਦੀ ਕੀਮਤ ਭਾਰਤੀ ਰੁਪਏ 'ਚ 86.19 ਰੁਪਏ ਪ੍ਰਤੀ ਲੀਟਰ ਹੋਵੇਗੀ। ਭਾਰਤ ਦੀ ਪ੍ਰਮੁੱਖ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸ਼੍ਰੀਲੰਕਾ ਦੀ ਸਹਾਇਕ ਕੰਪਨੀ ਲੰਕਾ ਆਈਓਸੀ ਨੇ ਵੀ ਈਂਧਨ ਦੀਆਂ ਪ੍ਰਚੂਨ ਕੀਮਤਾਂ ਵਿੱਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਏ ਮੀਂਹ ਨੇ ਠੰਢ ਦਾ ਅਹਿਸਾਸ ਕਰਵਾਇਆ, ਉਤਰ-ਭਾਰਤ 'ਚ ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲੀਆਂ

CPC ਸ਼੍ਰੀਲੰਕਾ ਵਿੱਚ ਇੱਕ ਜਨਤਕ ਖੇਤਰ ਦੀ ਤੇਲ ਕੰਪਨੀ ਹੈ। ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਆਟੋ ਯੂਨੀਅਨ ਨੇ ਵੀ ਕਿਰਾਏ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪਹਿਲੇ ਕਿਲੋਮੀਟਰ ਦਾ ਬੇਸ ਕਿਰਾਇਆ 90 ਰੁਪਏ ਹੋਵੇਗਾ, ਉਸ ਤੋਂ ਬਾਅਦ ਹਰ ਕਿਲੋਮੀਟਰ ਲਈ 80 ਰੁਪਏ ਦਾ ਭੁਗਤਾਨ ਕੀਤਾ ਜਾਵੇਗਾ।

ਆਰਥਿਕ ਸੰਕਟ ਨਾਲ ਜੂਝ ਰਿਹਾ ਸ਼੍ਰੀਲੰਕਾ, ਤੇਲ ਦੀਆਂ ਕੀਮਤਾਂ 'ਚ ਹੋਇਆ ਵੱਡਾ ਵਾਧਾ

ਸ਼੍ਰੀਲੰਕਾ 'ਚ ਮਹਿੰਗਾਈ ਦਰ 40 ਫੀਸਦੀ ਦੇ ਨੇੜੇ ਪਹੁੰਚ ਗਈ ਹੈ। ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਨਹੀਂ ਹਨ। ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਸੰਕਟ ਨਾਲ ਜੂਝ ਰਹੇ ਲੋਕ ਵਿਦਰੋਹ 'ਤੇ ਉਤਰ ਆਏ ਹਨ ਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।

-PTC News

Related Post