ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀਲੰਕਾ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ 33 ਜੱਜ ਹੋਏ ਨਤਮਸਤਕ

By  Joshi August 21st 2017 03:40 PM -- Updated: August 21st 2017 10:58 PM

ਅੰਮ੍ਰਿਤਸਰ: ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ 33 ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ ਨਾਲ ਇਸ ਪਾਵਨ ਅਸਥਾਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

Sri Lanka Supreme Court Judge visits Golden temple Amritsar

ਇਸ ਮੌਕੇ ਸ੍ਰੀ ਨਲਿਨ ਪੇਰੇਰਾ ਨੇ ਕਿਹਾ ਕਿ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਾਰੀਫ ਕਈ ਵਾਰ ਸੁਣੀ ਹੈ ਅਤੇ ਅੱਜ ਇਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਥੇ ਆ ਕੇ ਬਹੁਤ ਪ੍ਰਸੰਨ ਚਿਤ ਮਹਿਸੂਸ ਕਰ ਰਹੇ ਹਾਂ।

Sri Lanka Supreme Court Judge visits Golden temple AmritsarSri Lanka Supreme Court Judge visits Golden temple Amritsar

ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਨਲਿਨ ਪੇਰੇਰਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨਾਲ ਆਏ ਸਾਰੇ ਜੱਜਾਂ ਨੂੰ ਵੀ ਧਾਰਮਿਕ ਪੁਸਤਕਾਂ ਦੇ ਸੈਟ ਭੇਟ ਕੀਤੇ ਗਏ।

Sri Lanka Supreme Court Judge visits Golden temple Amritsarਇਸ ਮੌਕੇ ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਲਾਲ ਸਿੰਘ, ਸ. ਤਰਵਿੰਦਰ ਸਿੰਘ, ਸ. ਗੁਰਵੇਲ ਸਿੰਘ ਆਦਿ ਹਾਜ਼ਰ ਸਨ।

—PTC News

Related Post