ਭਰਾ ਹੀ ਬਣਿਆ ਭਰਾ ਦਾ ਵੈਰੀ, ਕਹੀ ਮਾਰ ਕੇ ਉਤਾਰਿਆ ਮੌਤ ਦੇ ਘਾਟ !

By  Jashan A September 11th 2019 05:02 PM

ਭਰਾ ਹੀ ਬਣਿਆ ਭਰਾ ਦਾ ਵੈਰੀ, ਕਹੀ ਮਾਰ ਕੇ ਉਤਾਰਿਆ ਮੌਤ ਦੇ ਘਾਟ !,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ 'ਚ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਇਕ ਭਰਾ ਵਲੋਂ ਆਪਣੇ ਸਕੇ ਭਰਾ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਘਰੇਲੂ ਝਗੜੇ ਦੇ ਚੱਲਦਿਆਂ ਇਕ ਭਰਾ ਨੇ ਦੂਸਰੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।

Murder ਇਸ ਘਟਨਾ ਤੋਂ ਬਾਅਦ ਪਿੰਡ 'ਚ ਸਹਿਮ ਦਾ ਮਾਹੌਲ ਬਣ ਗਿਆ। ਉਥੇ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ।

ਹੋਰ ਪੜ੍ਹੋ: ਪਟਿਆਲਾ: ਗਊਸ਼ਾਲਾ ਰੋਡ 'ਤੇ ਸਥਿਤ ਗਾਰਮੈਂਟਸ ਦੀ ਦੁਕਾਨ 'ਤੇ ਲੱਗੀ ਅੱਗ, ਮਚਿਆ ਹੜਕੰਪ

Murderਉਧਰ ਪੁਲਿਸ ਨੇ ਕਤਲ ਕਰਨ ਦੇ ਦੋਸ਼ 'ਚ ਮ੍ਰਿਤਕ ਦੇ ਭਰਾ ਨੂੰ ਮੌਕੇ 'ਤੇ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ, ਛੇਤੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post