ਪੰਚਾਇਤੀ ਚੋਣਾਂ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭੁਗਤਾਈ ਆਪਣੀ ਵੋਟ

By  Jashan A December 30th 2018 11:36 AM

ਪੰਚਾਇਤੀ ਚੋਣਾਂ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭੁਗਤਾਈ ਆਪਣੀ ਵੋਟ,ਸ੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ।ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਕਰਕੇ ਅੱਜ ਸਵੇਰੇ ਤੋਂ ਹੀ ਔਰਤਾਂ /ਪੁਰਸ਼ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।

Former CM Punjab Parkash Singh Badal ਪੰਚਾਇਤੀ ਚੋਣਾਂ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭੁਗਤਾਈ ਆਪਣੀ ਵੋਟ

ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਚਾਇਤੀ ਚੋਣਾਂ ਨੂੰ ਲੈ ਆਪਣੇ ਪਿੰਡ ਬਾਦਲ ਵਿਖੇ ਪਹੁੰਚ ਕੇ ਵੋਟ ਪਾਈ। ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਕਾਂਗਰਸ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਸਰਕਾਰ ਚੋਣ ਪ੍ਰਕਿਰਿਆ 'ਚ ਦਖਲ ਅੰਦਾਜ਼ੀ ਦੇ ਰਹੀ ਹੈ, ਜੇਕਰ ਸਰਕਾਰ ਦੇ ਹੀ ਪੰਚ, ਸਰਪੰਚ ਚੁਣਨੇ ਹਨ ਤਾਂ ਇੰਨ੍ਹਾਂ ਖਰਚ ਕਰਨ ਦੀ ਜ਼ਰੂਰਤ ਹੀ ਨਹੀਂ।

ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਭਾਈਚਾਰਕ ਸਾਂਝ ਬਣਾ ਕੇ ਰਹਿਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Village Badal ਪੰਚਾਇਤੀ ਚੋਣਾਂ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭੁਗਤਾਈ ਆਪਣੀ ਵੋਟ

ਦੱਸ ਦੇਈਏ ਕਿ ਸੂਬੇ ਭਰ ‘ਚ 1.27 ਕਰੋੜ ਲੋਕ ਵੋਟਿੰਗ ‘ਚ ਹਿੱਸਾ ਲੈ ਰਹੇ ਹਨ। ਸੂਬਾ ਚੋਣ ਕਮਿਸ਼ਨ ਵੱਲੋਂ 17,268 ਪੋਲਿੰਗ ਬੂਥ ਬਣਾਏ ਗਏ ਹਨ ਅਤੇ 86,340 ਕਰਮਚਾਰੀ ਡਿਊਟੀ ‘ਤੇ ਨਿਯੁਕਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ ‘ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ ‘ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।

-PTC News

Related Post