ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖ ਸਰਕਾਰੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 14th 2019 01:39 PM -- Updated: January 14th 2019 02:04 PM

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖ ਸਰਕਾਰੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਮੁਕਤਸਰ ਸਾਹਿਬ: ਸਿੱਖ ਭਾਈਚਾਰੇ ਲਈ ਬੜਾ ਹੀ ਮਹੱਤਵ ਰੱਖਣ ਵਾਲਾ ਮਾਘੀ ਦਾ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਚੁੱਕਿਆ ਹੈ। ਜਿਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

Cabinet Ministers Tript Rajinder Singh Bajwa and Sukhbinder Sarkaria pays obeisance at Gurudwara Muktsar Sahib ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖ ਸਰਕਾਰੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ।

ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ।

Cabinet Ministers Tript Rajinder Singh Bajwa and Sukhbinder Sarkaria pays obeisance at Gurudwara Muktsar Sahib ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖ ਸਰਕਾਰੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸਣਯੋਗ ਹੈ ਕਿ ਇਸ ਦਿਨ ਇਸ ਪਵਿੱਤਰ ਧਰਤੀ ‘ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੱਖਾਂ ਦਾ ਬੇਦਾਵਾ ਪਾੜ ਕੇ ਨਾ ਸਿਰਫ ਉਨ੍ਹਾਂ ਨੂੰ ਆਤਮ ਗਿਲਾਨੀ ਤੋਂ ਮੁਕਤੀ ਦਿੱਤੀ ਸਗੋਂ ਉਨ੍ਹਾਂ ਨੂੰ 40 ਮੁਕਤਿਆਂ ਦਾ ਨਾਂ ਦੇ ਕੇ ਅਮਰ ਕਰ ਦਿੱਤਾ।

-PTC News

Related Post