ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਦਾ ਅੱਜ ਆਖ਼ਰੀ ਦਿਨ, 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਜਾਣੋ ਇਤਿਹਾਸ

By  Jashan A January 14th 2019 10:59 AM

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਦਾ ਅੱਜ ਆਖ਼ਰੀ ਦਿਨ, 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਜਾਣੋ ਇਤਿਹਾਸ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ, ਜਿਥੇ ਹਰ ਸਾਲ 40 ਮੁਕਤਿਆਂ ਦੀ ਯਾਦ 'ਚ ਮਾਘੀ ਮੇਲਾ ਮਨਾਇਆ ਜਾਂਦਾ ਹੈ। ਜਿਸ ਦੌਰਾਨ ਹਰ ਸਾਲ ਲੱਖਾਂ ਦੀ ਗਿਣਤੀ 'ਚ ਦੂਰੋਂ ਨੇੜਿਓਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਸਿੱਖ ਇਤਿਹਾਸ ਵਿਚ ਇਹ ਦਿਨ ਬੇਹੱਦ ਮਹੱਤਵਪੂਰਨ ਹੈ।ਬੀਤੇ ਸਮੇਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਖਿਦਰਾਣਾ ਸੀ।

maghi mela ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਦਾ ਅੱਜ ਆਖ਼ਰੀ ਦਿਨ, 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਜਾਣੋ ਇਤਿਹਾਸ

ਦੱਸ ਦੇਈਏ ਕਿ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਿੰਘ ਜੀ ਨੇ ਇਸ ਸਥਾਨ 'ਤੇ ਮੁਗਲ ਹਕੂਮਤ ਵਿਰੁੱਧ ਆਪਣੀ ਆਖਰੀ ਜੰਗ ਲੜੀ ਸੀ। ਜਿਸ ਨੂੰ ਖਿਦਰਾਣੇ ਦੀ ਜੰਗ ਕਿਹਾ ਜਾਂਦਾ ਹੈ। ਸੰਨ 1705 ਈ. 'ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਯੁੱਧ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ।

ਹੋਰ ਪੜ੍ਹੋ:ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ‘ਤੇ ਸ਼੍ਰੋਮਣੀ ਅਕਾਲੀ ਦਲ ਕਰੇਗਾ ਸਿਆਸੀ ਕਾਨਫ਼ਰੰਸ

ਜਿਸ ਤੋਂ ਬਾਅਦ ਉਹਨਾਂ ਦੁਸ਼ਮਣਾਂ ਦੀ ਫੌਜ ਨਾਲ ਜੰਗ ਕਰਦੇ ਹੋਏ ਵੱਖ-ਵੱਖ ਥਾਵਾਂ 'ਤੇ ਮਾਲਵਾ ਦੀ ਧਰਤੀ ਵੱਲ ਰੁਖ ਕੀਤਾ। ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਤੇ ਖਿਦਰਾਣੇ ਦੀ ਢਾਬ 'ਤੇ ਜਾ ਪੁੱਜੇ।

maghi mela ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਦਾ ਅੱਜ ਆਖ਼ਰੀ ਦਿਨ, 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਜਾਣੋ ਇਤਿਹਾਸ

ਜ਼ਿਕਰ ਏ ਖਾਸ ਹੈ ਕਿ ਜੋ ਮਹਾਨ 40 ਸਿੱਖ ਯੋਧੇ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ, ਇਸ ਪਵਿੱਤਰ ਧਰਤੀ 'ਤੇ ਉਹਨਾਂ ਨੇ ਵੀ ਉਹਨਾਂ ਨੇ ਵੀ ਗੁਰੂ ਸਾਹਿਬ ਨਾਲ ਮਿਲ ਕੇ ਮੋਰਚੇ ਕਾਇਮ ਕਰ ਲਏ।

ਇਸ ਅਸਥਾਨ 'ਤੇ ਹੀ ਸਿੱਖਾਂ ਨੇ ਆਸਰਾ ਲਿਆ ਅਤੇ ਮੁਗਲ ਫੌਜ 'ਤੇ ਹਮਲਾ ਕੀਤਾ।ਮੁਗਲ ਫੌਜ ਦੇ ਕਈ ਸਿਪਾਹੀ ਮਾਰੇ ਗਏ ਅਤੇ ਕਈ ਭੱਜ ਗਏ। ਯੁੱਧ ਦੌਰਾਨ ਕਈ ਸਿੰਘ ਵੀ ਸ਼ਹੀਦ ਹੋ ਗਏ।ਇਸ ਪਵਿੱਤਰ ਧਰਤੀ 'ਤੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ ਜੋ ਆਪਣੇ ਸਾਥੀਆਂ ਸਮੇਤ ਅਨੰਦਪੁਰ ਸਾਹਿਬ ਵਿਖੇ ਬੇਦਾਵਾ ਕਰਕੇ ਆਏ ਸਨ ਉਹਨਾਂ ਦੇ ਬੇਦਾਵੇ ਨੂੰ ਪਾੜ ਕੇ ਸਿੰਘਾਂ ਨੂੰ ਮੁਕਤ ਕੀਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਥਾਂ 'ਤੇ ਸ਼ਹੀਦੀ ਪ੍ਰਾਪਤ ਕੀਤੀ।ਜਿਸ ਤੋਂ ਬਾਅਦ ਇਸ ਧਰਤੀ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਪੈ ਗਿਆ।

-PTC News

Related Post