ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ, ਦੇਖੋ ਤਸਵੀਰਾਂ

By  Jashan A January 14th 2019 12:37 PM -- Updated: January 14th 2019 01:29 PM

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ, ਦੇਖੋ ਤਸਵੀਰਾਂ,ਸ੍ਰੀ ਮੁਕਤਸਰ ਸਾਹਿਬ: ਸਿੱਖ ਭਾਈਚਾਰੇ ਲਈ ਬੜਾ ਹੀ ਮਹੱਤਵ ਰੱਖਣ ਵਾਲਾ ਮਾਘੀ ਦਾ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਚੁੱਕਿਆ ਹੈ। ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ।

MAGHI MELA ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ, ਦੇਖੋ ਤਸਵੀਰਾਂ

ਇਸ ਵਿਸ਼ੇਸ਼ ਮੌਕੇ 'ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਮੈਨੇਜਰ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।ਦੱਸ ਦੇਈਏ ਕਿ ਸਿੱਖ ਇਤਿਹਾਸ 'ਚ ਮਾਘੀ ਮੇਲੇ ਦਾ ਬੜਾ ਹੀ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ।

ਉਥੇ ਹੀ ਸੰਗਤਾਂ ਵੱਲੋਂ ਸਵੇਰ ਤੋਂ ਹੀ ਗੁਰੂ ਘਰਾਂ 'ਚ ਸੇਵਾ ਨਿਭਾਈ ਜਾ ਰਹੀ ਹੈ। ਇਸ ਵਿਸ਼ੇਸ਼ ਮੌਕੇ 'ਤੇ ਸਥਾਨਕ ਲੋਕਾਂ ਵੱਲੋਂ ਪਹੁੰਚ ਰਹੀਆਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਜਾ ਰਹੇ ਹਨ।

maghi mela ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ, ਦੇਖੋ ਤਸਵੀਰਾਂ

ਦੱਸਣਯੋਗ ਹੈ ਕਿ ਇਸ ਦਿਨ ਇਸ ਪਵਿੱਤਰ ਧਰਤੀ 'ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੱਖਾਂ ਦਾ ਬੇਦਾਵਾ ਪਾੜ ਕੇ ਨਾ ਸਿਰਫ ਉਨ੍ਹਾਂ ਨੂੰ ਆਤਮ ਗਿਲਾਨੀ ਤੋਂ ਮੁਕਤੀ ਦਿੱਤੀ ਸਗੋਂ ਉਨ੍ਹਾਂ ਨੂੰ 40 ਮੁਕਤਿਆਂ ਦਾ ਨਾਂ ਦੇ ਕੇ ਅਮਰ ਕਰ ਦਿੱਤਾ।

-PTC News

Related Post