ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਸੂਬੇ 'ਚ ਕੀਤਾ ਰਿਕਾਰਡ ਤੋੜ ਵਿਕਾਸ: ਜਥੇਦਾਰ ਤੋਤਾ ਸਿੰਘ

By  Jashan A January 14th 2020 01:37 PM -- Updated: January 14th 2020 01:47 PM

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਸੂਬੇ 'ਚ ਕੀਤਾ ਰਿਕਾਰਡ ਤੋੜ ਵਿਕਾਸ: ਜਥੇਦਾਰ ਤੋਤਾ ਸਿੰਘ,ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਾਘੀ ਮੇਲੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਹ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ੍ਰੀ ਮੁਕਤਸਰ ਸਾਹਿਬ- ਮਲੋਟ ਰੋਡ ‘ਤੇ ਸਥਿਤ ਨਰਾਇਣਗੜ ਰਿਜੋਰਟ ਵਿਖੇ ਕੀਤੀ ਜਾ ਰਹੀ ਹੈ।

SAD Rally Mukatsar ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਦਿੱਗਜ ਆਗੂ ਰੈਲੀ ‘ਚ ਮੌਜੂਦ ਹਨ। ਇਸ ਮੌਕੇ ਵੱਖ-ਵੱਖ ਦਿੱਗਜ ਆਗੂਆਂ ਵੱਲੋਂ ਰੈਲੀ 'ਚ ਪਹੁੰਚੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਸਟੇਜ ਤੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਪੰਥ ਦੀ ਚੜ੍ਹਦੀਕਲਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ।

ਹੋਰ ਪੜ੍ਹੋ: ਪਟਿਆਲਾ: ਪੰਜਾਬ 'ਚ ਕਾਂਗਰਸ ਅਤੇ ਗੈਂਗਸਟਰ ਹੋਏ ਇਕੱਠੇ: ਬਿਕਰਮ ਮਜੀਠੀਆ

ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਨੇ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਦਾ ਵੇਰਵਾ ਗਿਣਵਾਇਆ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ 'ਚ ਰਿਕਾਰਡ ਤੋੜ ਵਿਕਾਸ ਕੀਤਾ ਹੈ।

SAD Rally Mukatsar ਤੁਹਾਨੂੰ ਦੱਸ ਦੇਈਏ ਕਿ ਕਾਨਫਰੰਸ 'ਨੂੰ ਲੈ ਕੇ ਪਾਰਟੀ ਦੇ ਵਰਕਰਾਂ ਅਤੇ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ਼ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post