ਸ੍ਰੀ ਮੁਕਤਸਰ ਸਾਹਿਬ: ਢੀਂਡਸਾ ਪਰਿਵਾਰ 'ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਕਿਹਾ, ਪਿੱਠ 'ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ

By  Jashan A January 14th 2020 03:42 PM -- Updated: January 14th 2020 04:04 PM

ਸ੍ਰੀ ਮੁਕਤਸਰ ਸਾਹਿਬ: ਢੀਂਡਸਾ ਪਰਿਵਾਰ 'ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਕਿਹਾ, ਪਿੱਠ 'ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ,ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਹ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ੍ਰੀ ਮੁਕਤਸਰ ਸਾਹਿਬ- ਮਲੋਟ ਰੋਡ ‘ਤੇ ਸਥਿਤ ਨਰਾਇਣਗੜ ਰਿਜੋਰਟ ਵਿਖੇ ਕੀਤੀ ਜਾ ਰਹੀ ਹੈ।

SAD Rally Mukatsarਇਸ ਮੌਕੇ ਵੱਖ-ਵੱਖ ਦਿੱਗਜ ਆਗੂਆਂ ਵੱਲੋਂ ਰੈਲੀ ‘ਚ ਪਹੁੰਚੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਆਜ਼ਾਦੀ ਮੌਕੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ ਤੇ ਦੂਸਰੇ ਸੂਬਿਆਂ ਨੂੰ ਕੋਈ ਫਰਕ ਨਹੀਂ ਪਿਆ।

SAD Rally Mukatsarਉਹਨਾਂ ਕਿਹਾ ਆਜ਼ਾਦੀ ਦੀ ਲੜਾਈ 'ਚ ਸਭ ਤੋਂ ਵੱਧ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ। ਉਹਨਾਂ ਦੱਸਿਆ ਕਿ ਕੋਈ ਪਾਰਟੀ 20 ਸਾਲ ਪੁਰਾਣੀ ਤੇ ਕੋਈ 40 ਸਾਲ ਪੁਰਾਣੀ ਹੈ, ਪਰ ਸ਼੍ਰੋਮਣੀ ਅਕਾਲੀ 100 ਸਾਲ ਪੁਰਾਣੀ ਪਾਰਟੀ ਹੈ।

ਹੋਰ ਪੜ੍ਹੋ: ਪਟਿਆਲਾ: ਪੰਜਾਬ 'ਚ ਕਾਂਗਰਸ ਅਤੇ ਗੈਂਗਸਟਰ ਹੋਏ ਇਕੱਠੇ: ਬਿਕਰਮ ਮਜੀਠੀਆ

ਅਕਾਲੀ ਦਲ ਪ੍ਰਧਾਨ ਨੇ ਢੀਂਡਸਾ ਪਰਿਵਾਰ ਬਾਰੇ ਗੱਲ ਕਰਦਿਆਂ ਕਿ ਕਿਹਾ ਪਿੱਠ 'ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ। ਉਹਨਾਂ ਕਿਹਾ ਕਿ 30 ਸਾਲ 'ਚ ਢੀਂਡਸਾ ਇੱਕ ਵਾਰ ਜਿੱਤੇ ਹਨ, ਫਿਰ ਵੀ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰਪਾਰਟੀ 'ਚ ਵੱਡੀ ਜਿੰਮੇਵਾਰੀ ਦਿੱਤੀ।ਉਹਨਾਂ ਨੇ ਕਿਹਾ ਕਿ ਆਪਣੇ ਆਪ ਨੂੰ ਟਕਸਾਲੀ ਕਹਿਣ ਵਾਲੇ ਸੇਖਵਾਂ ਸਾਹਿਬ 30 ਸਾਲ ਤੋਂ ਲਗਾਤਾਰ ਹਾਰੇ ਹਨ।

ਅੱਗੇ ਉਹਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਗੱਲ ਕਰਦਿਆਂ ਕਿਹਾ ਕਿ ਉਹਨਾਂ ਨੇ 70 ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਕਾਸ਼ ਬਾਦਲ ਨੇ ਛੋਟੇ ਵਰਕਰ ਬਣ ਕੇ, ਪਿੰਡ ਦੇ ਸਰਪੰਚ ਤੋਂ ਸ਼ੁਰੂ ਹੋਏ ਬਲਾਕ ਸੰਮਤੀ ਦੇ ਮੈਬਰ ਬਣੇ, ਚੈਅਰਮੈਨ ਬਣੇ, ਐੱਮ.ਐੱਲ ਏ ਬਣੇ, ਐੱਮ.ਪੀ ਬਣੇ ਤੇ ਉਹਨਾਂ ਦੀ ਮੇਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਗਵਾਈ ਦਿੱਤੀ। ਉਹਨਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਇਕੱਲੇ ਅਜਿਹੇ ਮੁੱਖ ਮੰਤਰੀ ਹਨ, ਜੋ 5 ਵਾਰ ਮੁੱਖ ਮੰਤਰੀ ਬਣੇ ਹਨ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਘਰ ਘਰ ਰੁਜ਼ਗਾਰ ਦੇ ਵਾਅਦੇ 'ਤੇ ਕੈਪਟਨ ਨੂੰ ਘੇਰਿਆ, ਕਿਹਾ ਕੈਪਟਨ ਸਰਕਾਰ ਵਾਅਦਾ ਕਰਕੇ ਮੁੱਕਰ ਗਈ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਨੇ40 ਹਜ਼ਾਰ ਪੁਲਿਸ ਕਰਮੀਆਂ ਦੀ ਭਰਤੀ ਕੀਤੀ ਸੀ।

SAD Rally Mukatsarਬਿਜਲੀ ਮੁੱਦੇ 'ਤੇ ਗੱਲ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਪਾਵਰ ਸਰਪਲਸ ਕੀਤਾ, ਪਰ ਪਿਛਲੇ ਸਾਲਾ 'ਚ ਸੂਬਾ ਸਰਕਾਰ ਨੇ ਬਿਜਲੀ ਮਹਿਕਮੇ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਤਲਵੰਡੀ ਸਾਬੋ ਪਲਾਂਟ 2.86 ਪੈਸੇ ਯੂਨਿਟ ਦਿੰਦਾ ਹੈ ਤੇ ਰਾਜਪੁਰਾ ਪਲਾਂਟ ਵੀ 2.86 ਪੈਸੇ ਪ੍ਰਤੀ ਯੂਨਿਟ ਬਿਜਲੀ ਦਿੰਦਾ ਹੈ। ਕਾਂਗਰਸ ਦੇ ਮਾੜੇ ਪ੍ਰਬੰਧਾਂ ਕਰਕੇ ਸਰਕਾਰੀ ਥਰਮਲ ਪਲਾਂਟ ਤੋਂ ਮਿਲਣ ਵਾਲੀ ਬਿਜਲੀ 7 ਰੁਪਏ ਪ੍ਰਤੀ ਯੂਨਿਟ ਪਹੁੰਚ ਗਈ ਹੈ।

-PTC News

Related Post