ਸ੍ਰੀ ਮੁਕਤਸਰ ਸਾਹਿਬ: ਮੇਲਾ ਮਾਘੀ ਕਾਨਫਰੰਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

By  Jashan A December 22nd 2019 03:11 PM -- Updated: December 22nd 2019 03:42 PM

ਸ੍ਰੀ ਮੁਕਤਸਰ ਸਾਹਿਬ: ਮੇਲਾ ਮਾਘੀ ਕਾਨਫਰੰਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ,ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮੇਲਾ ਮਾਘੀ 'ਤੇ 13-14 ਜਨਵਰੀ ਨੂੰ ਸ੍ਰੋਮਣੀ ਅਕਾਲੀ ਦਲ ਵੱਲੋ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ। ਉਹਨਾਂ ਨੇ ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਸੰਬੋਧਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਦੇ ਸਭ ਤੋਂ ਨਿਕੰਮੇ ਮੁੱਖ ਮੰਤਰੀ ਸਾਬਿਤ ਹੋਏ ਹਨ। ਹੋਰ ਪੜ੍ਹੋ: ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ ਇਸ ਦੌਰਾਨ ਉਹਨਾਂ ਕਿਹਾ ਕਿ ਕਾਂਗਰਸੀ ਐਮ ਐਲ ਏ ਆਪਣੇ ਆਪ ਨੂੰ ਐਸ ਐਸ ਪੀ ਸਮਝਣ ਲਗੇ ਹਨ। ਕਾਂਗਰਸੀਆਂ ਨੂੰ ਇਸ ਗਲ ਦਾ ਚਾਨਣ ਹੋ ਚੁੱਕਾ ਕਿ ਦੁਬਾਰਾ ਕਾਂਗਰਸ ਸਰਕਾਰ ਨਹੀਂ ਆਵੇਗੀ ਅਤੇ ਉਹ ਲੋਕਾਂ ਦੀ ਲੁੱਟ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸੀ ਨਸ਼ਾ ਤਸ਼ਕਰਾਂ ਤੋਂ ਵੀ ਪੈਸੇ ਲੈ ਰਹੇ ਹਨ।ਉਹਨਾਂ ਟਕਸਾਲੀਆ 'ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰਨ ਵਾਲੇ ਲੋਕ ਕਾਂਗਰਸ ਦੀ ਬੀ ਟੀਮ ਹਨ ਅਤੇ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੀ ਸੋਚਣ ਵਾਲਾ ਕਦੇ ਟਕਸਾਲੀ ਨਹੀਂ ਹੋ ਸਕਦਾ। ਇਸ ਮੌਕੇ ਜਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ, ਮਨਤਾਰ ਸਿੰਘ ਬਰਾੜ, ਸੁਰਜੀਤ ਕੁਮਾਰ ਜਿਆਣੀ ਸਾਬਕਾ ਮੰਤਰੀ, ਦਿਆਲ ਸਿੰਘ ਕੋਲਿਆਵਾਲੀ, ਗੁਰਤੇਜ ਸਿੰਘ ਘੁੜਿਆਣਾ, ਹਰਦੀਪ ਸਿੰਘ ਡਿੰਪੀ ਢਿਲੋਂ, ਹਰਪ੍ਰੀਤ ਸਿੰਘ ਕੋਟਭਾਈ ਆਦਿ ਹਾਜ਼ਰ ਸਨ। -PTC News

Related Post