ਸ੍ਰੀ ਮੁਕਤਸਰ ਸਾਹਿਬ: ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਆਰੰਭ

By  Jashan A January 12th 2020 03:28 PM -- Updated: January 12th 2020 03:32 PM

ਸ੍ਰੀ ਮੁਕਤਸਰ ਸਾਹਿਬ: ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਆਰੰਭ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਪਵਿੱਤਰ ਯਾਦ 'ਚ ਲੱਗਣ ਵਾਲੇ ਇਤਿਹਾਸਕ ਜੋੜ ਮੇਲੇ ਮੇਲਾ ਮਾਘੀ ਦੇ ਧਾਰਮਿਕ ਸਮਾਗਮ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਗਏ ਹਨ।

Sri Mukatsar Sahib ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਬਲਵਿੰਦਰ ਸਿੰਘ ਨੇ ਕੀਤੀ।

ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ : ਲੜਕਾ ਲੜਕੀ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ

ਤੁਹਾਨੂੰ ਦੱਸ ਦੇਈਏ ਕਿ 14 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। 12, 13 ਅਤੇ 14 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

Sri Mukatsar Sahib15 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਰਸਮੀ ਤੌਰ ਤੇ ਮੇਲਾ ਮਾਘੀ ਦੀ ਸਮਾਪਤੀ ਹੋਵੇਗੀ। ਮੇਲਾ ਮਾਘੀ ਸਬੰਧੀ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੀ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਸਿਖ ਜਥੇਬੰਦੀਆਂ ਲੰਗਰ ਅਤੇ ਹੋਰ ਸੇਵਾਵਾਂ ਲਈ ਪਹੁੰਚ ਚੁੱਕੀਆਂ ਹਨ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post