ਸ੍ਰੀ ਮੁਕਤਸਰ ਸਾਹਿਬ 'ਚ 11 ਅਤੇ ਮੋਗਾ 'ਚ ਵੀ 11 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra July 20th 2020 03:28 PM

ਸ੍ਰੀ ਮੁਕਤਸਰ ਸਾਹਿਬ 'ਚ 11 ਅਤੇ ਮੋਗਾ 'ਚ ਵੀ 11 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਮੋਗਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਪੀੜਤਾ ਦੇ ਅੰਕੜੇ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ।

ਸ੍ਰੀ ਮੁਕਤਸਰ ਸਾਹਿਬ 'ਚ 11 ਅਤੇ ਮੋਗਾ 'ਚ ਵੀ 11 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਜਾਣਕਾਰੀ ਅਨੁਸਾਰ ਮੋਗਾ 'ਚ ਸੋਮਵਾਰ ਨੂੰ ਆਈਆਂ ਰਿਪੋਰਟਾਂ 'ਚ ਇਕ ਪੁਲਿਸ ਮੁਲਾਜ਼ਮ ਸਮੇਤ 11 ਹੋਰ ਵਿਅਕਤੀਆਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 214 'ਤੇ ਪਹੁੰਚ ਗਈ ਹੈ। ਇਸ ਗੱਲੀ ਦੀ ਪੁਸ਼ਟੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੀਤੀ।

ਸ੍ਰੀ ਮੁਕਤਸਰ ਸਾਹਿਬ 'ਚ 11 ਅਤੇ ਮੋਗਾ 'ਚ ਵੀ 11 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਇਸ ਦੌਰਾਨ ਸਿਵਲ ਸਰਜਨ ਅਮਨਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਫਰੀਦਕੋਟ ਤੋਂ ਹਾਸਲ ਹੋਈਆਂ ਰਿਪੋਰਟਾਂ ਮੁਤਾਬਿਕ ਇਕ ਪੁਲਿਸ ਮੁਲਾਜ਼ਮ ਸਮੇਤ 11 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 5 ਲੋਕ ਪਹਿਲਾਂ ਤੋਂ ਕੋਰੋਨਾ ਪੀੜਤਾਂ ਦੇ ਸੰਪਰਕ ਵਾਲੇ ਹਨ ਤੇ ਬਾਕੀ ਕੇਸ ਨਵੇਂ ਹਨ ,ਜਿਨ੍ਹਾਂ ਨੂੰ ਬਾਘਾਪੁਰਾਣਾ ਦੇ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਅੱਜ ਕੋਰੋਨਾ ਦੇ 11 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇਕ ਮਾਮਲਾ ਪਿੰਡ ਲੰਬੀ ਦਾ ਹੈ, ਜਿੱਥੇ ਦੀ 52 ਸਾਲ ਔਰਤ ਹੈ ਜੋ ਡਾਕਖਾਨੇ 'ਚ ਕਰਮਚਾਰੀ ਹੈ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ 6 ਮਾਮਲੇ ਪਿੰਡ ਕੋਟਭਾਈ ਨਾਲ ਸਬੰਧਿਤ ਹਨ, ਜਦਕਿ 4 ਮਾਮਲੇ ਮਲੋਟ ਸ਼ਹਿਰ ਨਾਲ ਸਬੰਧਤ ਹਨ। ਇਹ ਮਾਮਲੇ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕ ਹਨ।

-PTCNews

Related Post