ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ

By  Shanker Badra June 17th 2019 02:19 PM

ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਇੱਕ ਔਰਤ ਨਾਲ ਕੁੱਟਮਾਰ ਕਾਰਨ ਦੇ ਮਾਮਲੇ ਵਿੱਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਅੱਜ ਮੁੜ ਡਿਊਟੀ ਮਜਿਸਟਰੇਟ ਰਵੀ ਗੁਲਾਟੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਇਨ੍ਹਾਂ 6 ਦੋਸ਼ੀਆਂ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਜਦਕਿ ਇੱਕ ਮਹਿਲਾ ਦੋਸ਼ੀ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਫਰੀਦਕੋਟ ਜੇਲ੍ਹ ਵਿਚ ਭੇਜਿਆ ਜਾ ਚੁੱਕਾ ਹੈ।

Sri Muktsar Sahib Congress counselor including 6 convicted Again two days police remand ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ

ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਉਹ ਔਰਤ ਦੇ ਘਰ ਪੈਸੇ ਲੈਣ ਗਏ ਸਨ ਪਰ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ 'ਚ ਦੇ ਦਿਆਂਗੇ।ਇਸ ਮਗਰੋਂ ਗ਼ੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ 'ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਸੀ।

Sri Muktsar Sahib Congress counselor including 6 convicted Again two days police remand ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ

ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਮਹਿਲਾ ਸਮੇਤ 7 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਤਿੰਨ ਮੁਲਜ਼ਮ ਅਜੇ ਫ਼ਰਾਰ ਹਨ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਦਾਲਤ ਨੇ 6 ਦੋਸ਼ੀਆਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ।

Sri Muktsar Sahib Congress counselor including 6 convicted Again two days police remand ਸ੍ਰੀ ਮੁਕਤਸਰ ਸਾਹਿਬ : ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ : ਕਾਂਗਰਸੀ ਕੌਂਸਲਰ ਸਮੇਤ 6 ਦੋਸ਼ੀ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ

ਜ਼ਿਕਰਯੋਗ ਹੈ ਕਿ ਬੀਤੀ 14 ਜੂਨ ਨੂੰ ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ,ਭਾਣਜੇ ਅਤੇ ਹੋਰ ਸਾਥੀਆਂ ਨੇ ਮਿਲ ਕੇ ਘਰ 'ਚੋਂ ਘੜੀਸ ਕੇ ਸੜਕ 'ਤੇ ਲਿਜਾ ਕੇ ਇੱਕ ਦਲਿਤ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ।

-PTCNews

Related Post