ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ

By  Shanker Badra January 12th 2021 10:58 AM

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ:ਸ੍ਰੀ ਮੁਕਤਸਰ ਸਾਹਿਬ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 49ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਠੰਡ ਵੀ ਭਾਰੀ ਪੈ ਰਹੀ ਹੈ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਜੇ ਕਾਨੂੰਨਾਂ 'ਤੇ ਤੁਸੀਂ ਫ਼ੈਸਲਾ ਨਹੀਂ ਕਰੋਗੇ ਤਾਂ ਅਸੀਂ ਹੋਲਡ ਕਰਾਂਗੇ : ਸੁਪਰੀਮ ਕੋਰਟ

Sri Muktsar Sahib Farmer of village Luhara dies due to heart attack at Tikri border ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ

ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਇਕ ਹੋਰ ਕਿਸਾਨ ਅੱਜ ਟਿਕਰੀ ਬਾਰਡਰ ਵਿਖੇ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਲੁਹਾਰਾ ਦਾ ਅਵਤਾਰ ਸਿੰਘ ਲੰਮੇ ਸਮੇਂ ਤੋਂ ਮੋਰਚੇ 'ਚ ਡਟਿਆ ਹੋਇਆ ਸੀ ਅਤੇ ਅੱਜ ਉਸ ਨੂੰ ਟਰਾਲੀ ਵਿਚ ਲੰਮੇ ਪਏ ਨੂੰ ਹਾਰਟ ਅਟੈਕ ਹੋਣ ਨਾਲ ਉਸਦੀ ਮੌਤ ਹੋ ਗਈ ਹੈ।

Sri Muktsar Sahib Farmer of village Luhara dies due to heart attack at Tikri border ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ

Farmers Protest : ਓਧਰ ਦੂਜੇ ਬੀਤੀ ਰਾਤ ਸਿੰਘੂ ਬਾਰਡਰ ਦੇ ਜ਼ਹਿਰ ਪੀਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਉਸ ਦਾ ਐੱਫ.ਆਈ.ਐੱਮ.ਐੱਸ. ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਮ੍ਰਿਤਕ ਕਿਸਾਨ ਦਾ ਨਾਂ ਲਾਭ ਸਿੰਘ ਪੁੱਤਰ ਜਗੀਰ ਸਿੰਘ ਹੈ। ਦਰਅਸਲ 'ਚ 49 ਸਾਲਾ ਇਹ ਕਿਸਾਨ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਿਰਥਲਾ ਨਾਲ ਸਬੰਧ ਰੱਖਦਾ ਹੈ। ਕਿਸਾਨ ਵਲੋਂ ਲਿਖਿਆ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ

Sri Muktsar Sahib Farmer of village Luhara dies due to heart attack at Tikri border ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ 'ਤੇ ਹੋਈ ਮੌਤ

Kisan Andolan 2020 : ਇਸ ਤੋਂ ਪਹਿਲਾਂ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਤੋਂ ਤੰਗ ਆ ਕੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਮਹਿਮਾ ਦੇ ਕਿਸਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਜਿਸ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।ਬਾਬਾ ਨਸੀਬ ਸਿੰਘ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।

Farmers Protest ।  Farmers Bill 2020 ।  Kisan Andolan 2020

-PTCNews

Related Post