ਸ੍ਰੀ ਮੁਕਤਸਰ ਸਾਹਿਬ ਵਿਖੇ 33 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਲੋਕਾਂ 'ਚ ਡਰ ਦਾ ਮਾਹੌਲ

By  Shanker Badra June 24th 2020 07:00 PM

ਸ੍ਰੀ ਮੁਕਤਸਰ ਸਾਹਿਬ ਵਿਖੇ 33 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਲੋਕਾਂ 'ਚ ਡਰ ਦਾ ਮਾਹੌਲ:ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਬੰਬ ਫਟਿਆ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 33 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਲਾਗ ਦੀ ਬਿਮਾਰੀ ਦੇ ਸਰਗਰਮ ਮਰੀਜ਼ 45 ਹੋ ਗਏ ਹਨ। ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦਾ ਅੰਕੜਾ 117 ਹੋ ਗਿਆ ਹੈ ,ਜਿਨ੍ਹਾਂ ਵਿਚੋਂ 72 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤ 45 ਹੋ ਗਈ ਹੈ।

ਇਸ ਦੇ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 167 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 417 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 2 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਨ੍ਹਾਂ 'ਚੋਂ ਇੱਕ ਮਰੀਜ਼ 27 ਸਾਲਾ ਵਿਅਕਤੀ ਤਹਿਸੀਲ ਮੁਕੇਰੀਆਂ ਦੇ ਪਿੰਡ ਕਾਲੂਚਾਗ ਅਤੇ ਦੂਜਾ ਮਰੀਜ਼ 52 ਸਾਲਾ ਵਿਅਕਤੀ ਤਹਿਸੀਲ ਟਾਂਡਾ ਦੇ ਪਿੰਡ ਮੂਨਕਾਂ ਦਾ ਹੈ।

-PTCNews

Related Post