ਸ੍ਰੀ ਮੁਕਤਸਰ ਸਾਹਿਬ : ਔਰਤ ਦੀ ਕੁੱਟਮਾਰ ਕਰਨ ਦਾ ਮਾਮਲਾ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਅਧਿਕਾਰੀ ਤਲਬ

By  Shanker Badra June 15th 2019 08:25 PM -- Updated: June 15th 2019 08:39 PM

ਸ੍ਰੀ ਮੁਕਤਸਰ ਸਾਹਿਬ  : ਔਰਤ ਦੀ ਕੁੱਟਮਾਰ ਕਰਨ ਦਾ ਮਾਮਲਾ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਅਧਿਕਾਰੀ ਤਲਬ:ਸ੍ਰੀ ਮੁਕਤਸਰ ਸਾਹਿਬ : ਸਥਾਨਕ ਬੂੜਾ ਗੁੱਜਰ ਰੋਡ 'ਤੇ ਬੀਤੇ ਦਿਨੀ ਕਾਂਗਰਸੀ ਕੌਂਸਲਰ ਦੇ ਭਰਾ, ਭਾਣਜੇ ਅਤੇ ਹੋਰ ਸਾਥੀਆਂ ਨੇ ਮਿਲ ਕੇ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਜ਼ਿਲ੍ਹੇ ਦੇ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ 20 ਜੂਨ ਨੂੰ ਸਵੇਰੇ 11 ਵਜੇ ਆਪਣੇ ਚੰਡੀਗੜ੍ਹ ਸਥਿਤ ਦਫ਼ਤਰ 'ਚ ਮਾਮਲੇ ਸਬੰਧੀ ਸਾਰਾ ਰਿਕਾਰਡ ਲੈ ਕੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ।

Sri Muktsar Sahib: Punjab State Women Commission Police officer summon ਸ੍ਰੀ ਮੁਕਤਸਰ ਸਾਹਿਬ : ਔਰਤ ਦੀ ਕੁੱਟਮਾਰ ਕਰਨ ਦਾ ਮਾਮਲਾ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਅਧਿਕਾਰੀ ਤਲਬ

ਇਸ ਦੌਰਾਨ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਕਿਰਨਪ੍ਰੀਤ ਕੌਰ ਸਰਕਾਰੀ ਹਸਪਤਾਲ ਮੁਕਤਸਰ ਵਿਖੇ ਪੀੜਤ ਔਰਤ ਦਾ ਹਾਲ ਚਾਲ ਜਾਣਨ ਲਈ ਪਹੁੰਚੀ ਸੀ।ਉਨ੍ਹਾਂ ਕਿਹਾ ਕਿ ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਐਕਸ਼ਨ ਲੈਂਦਿਆਂ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਸਬੰਧੀ ਹਦਾਇਤ ਜਾਰੀ ਕੀਤੀ ਹੈ।ਓਧਰ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ,ਜਿਥੇ ਅਦਾਲਤ ਨੇ 6 ਦੋਸ਼ੀਆਂ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

Sri Muktsar Sahib: Punjab State Women Commission Police officer summon ਸ੍ਰੀ ਮੁਕਤਸਰ ਸਾਹਿਬ : ਔਰਤ ਦੀ ਕੁੱਟਮਾਰ ਕਰਨ ਦਾ ਮਾਮਲਾ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਅਧਿਕਾਰੀ ਤਲਬ

ਮਿਲੀ ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਦਾ ਫਾਈਨਾਂਸ ਦਾ ਕਾਰੋਬਾਰ ਹੈ ਅਤੇ ਉਹ ਔਰਤ ਦੇ ਘਰ ਪੈਸੇ ਲੈਣ ਗਏ ਸਨ ਪਰ ਉਸ ਨੇ ਕਿਹਾ ਕਿ ਸਾਡੇ ਕੋਲ ਅੱਜ ਪੈਸੇ ਨਹੀਂ ਹਨ ਅਤੇ ਬਾਅਦ 'ਚ ਦੇ ਦਿਆਂਗੇ। ਇਸ ਮਗਰੋਂ ਗ਼ੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ ਸੜਕ 'ਤੇ ਲਿਜਾ ਕੇ ਔਰਤ ਦੀ ਬੈਲਟਾਂ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ।

-PTCNews

Related Post